Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ 24,453 ਬੀ.ਐਲ.ਓਜ਼. ਨੇ ਘਰ-ਘਰ ਜਾ ਕੇ ਫਾਰਮ ਵੰਡੇ

June 25, 2026 08:55 PM
Rozana Sehaj times


ਚੰਡੀਗੜ੍ਹ : 
ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ  ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ  ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਘਰ-ਘਰ ਗਣਨਾ ਦੇ ਪਹਿਲੇ ਦਿਨ ਸੂਬੇ ਦੇ ਲੋਕਾਂ ਲਈ ਬਾਖ਼ੂਬ ਉਦਾਹਰਣ ਪੇਸ਼ ਕਰਦਿਆਂ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਆਪਣੇ ਪਰਿਵਾਰ ਸਮੇਤ ਆਪਣਾ ਗਣਨਾ ਫਾਰਮ ਭਰਿਆ ਅਤੇ ਦਰੁਸਤ, ਸਮਾਵੇਸ਼ੀ ਤੇ ਸੋਧੀ ਹੋਈ ਵੋਟਰ ਸੂਚੀ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵਿੱਚ ਸਹਾਇਤਾ ਕਰਨ ਲਈ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ਼. ਨਾਲ ਸਹਿਯੋਗ ਕਰਨ। ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਪਹਿਲਾ ਦਿਨ ਬਹੁਤ ਉਤਸ਼ਾਹਪੂਰਨ ਤੇ ਸਕਾਰਾਤਮਕ ਰਿਹਾ, ਸੂਬੇ ਵਿੱਚ ਗਣਨਾ ਫਾਰਮ ਪੂਰੇ ਸਫਲਤਾਪੂਰਵਕ ਵੰਡੇ ਗਏ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਇੱਕ ਤਾਜ਼ਾ ਰੰਗਦਾਰ ਫੋਟੋ ਤਿਆਰ ਰੱਖਣ, ਫਾਰਮ ਭਰ ਕੇ, ਇਸ ’ਤੇ ਦਸਤਖਤ ਕਰਨ ਅਤੇ ਬੀਐਲਓਜ਼ ਨੂੰ ਸੌਂਪਣ ਅਤੇ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਪ੍ਰਕਿਰਿਆ ਪੂਰੀ ਹੋਣ ਤੱਕ ਦੂਜੀ ਕਾਪੀ  ਨੂੰ ਆਪਣੇ ਕੋਲ ਸੰਭਾਲ ਕੇ ਰੱਖਿਆ ਜਾਵੇ। ਸੀ.ਈ.ਓ. ਨੇ ਵੋਟਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਸੇ ਵੀ ਸਥਿਤੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ। ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀਐਲਓ ਫਾਰਮ ਨੂੰ ਦਰਵਾਜ਼ੇ ਦੇ ਹੇਠੋਂ ਅੰਦਰ ਪਹੁੰਚਾ ਦੇਵੇਗਾ ਅਤੇ ਸਬੰਧਤ ਘਰ ਦੇ ਅਗਲੇ ਦੌਰੇ ਦੀ ਮਿਤੀ ਬਾਰੇ ਕੰਧ ’ਤੇ ਸਟਿੱਕਰ ਚਿਪਕਾ ਦਿੱਤਾ ਜਾਵੇਗਾ। ਬੀਐਲਓ  ਫਾਰਮ ਇਕੱਠੇ ਕਰਨ ਲਈ ਤਿੰਨ ਵਾਰ ਘਰੋ-ਘਰੀ ਜਾਣਗੇ। ਜੇਕਰ ਵੋਟਰ ਘਰ ਮੌਜੂਦ ਨਹੀਂ ਹੈ, ਤਾਂ ਪਰਿਵਾਰਕ ਕੋਈ ਵੀ ਬਾਲਗ ਮੈਂਬਰ , ਸਬੰਧਤ ਵਿਅਕਤੀ ਨਾਲ ਆਪਣਾ ਰਿਸ਼ਤਾ ਦੱਸ ਕੇ ਉਸਦੇ ਫਾਰਮ ’ਤੇ ਦਸਤਖਤ ਕਰ ਕਰਕੇ ਫਾਰਮ ਵਾਪਸ ਬੀਐਲਓ ਨੂੰ ਦੇ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਹਾਇਤਾ ਲਈ ਵੋਟਰ ਈਸੀਆਈਨੈਟ ਮੋਬਾਈਲ ਐਪ ਦੀ ਵਰਤੋਂ ਵੀ ਕਰ ਸਕਦੇ ਹਨ ਅਤੇ ਆਪਣੇ  ਬੀਐਲਓ ਨਾਲ ਸਿੱਧੇ ਜੁੜਨ ਲਈ ‘ਬੁਕ ਏ ਕਾਲ ਵਿਦ ਬੀਐਲਓ’ ਸਹੂਲਤ ਦਾ ਲਾਭ ਉਠਾ ਸਕਦੇ ਹਨ। ਵੋਟਰ ਈਸੀਆਈਨੈਟ ਮੋਬਾਈਲ ਐਪ ਜਾਂ ਵੋਟਰ ਸੇਵਾ ਪੋਰਟਲ ਰਾਹੀਂ ਔਨਲਾਈਨ ਵੀ ਭਰੇ ਹੋਏ ਗਣਨਾ ਫਾਰਮ ਜਮ੍ਹਾਂ ਕਰਵਾ ਸਕਦੇ ਹਨ, ਜਿਸ ਦੀ ਤਸਦੀਕ ਸਬੰਧਤ ਬੀਐਲਓ ਵੱਲੋਂ ਕੀਤੀ  ਜਾਂਦੀ ਹੈ। ਪਿਛਲੇ ਐਸਆਈਆਰ ਰਿਕਾਰਡਾਂ ਤੱਕ ਵੀ ਇਹਨਾਂ ਪਲੇਟਫਾਰਮਾਂ ਰਾਹੀਂ ਪਹੁੰਚ ਕੀਤੀ ਜਾ ਸਕਦੀ ਹੈ। ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ 24 ਜੁਲਾਈ, 2026 ਤੱਕ ਜਾਰੀ ਰਹੇਗੀ, ਜਦੋਂ ਕਿ ਡਰਾਫਟ ਵੋਟਰ ਸੂਚੀਆਂ 3 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਜਮਹੂਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਦਰੁਸਤ ਤੇ  ਸੋਧੀਆਂ ਵੋਟਰ ਸੂਚੀਆਂ  ਯਕੀਨੀ ਬਣਾਈਆਂ ਜਾ ਸਕਣ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ