Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

June 25, 2026 09:08 PM
Rozana Sehaj times


ਮਾਲੇਰਕੋਟਲਾ :
 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ। ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ, ਡੀ-ਐਡੀਕਸ਼ਨ ਸੈਂਟਰਾਂ ਦੀ ਸਥਾਪਨਾ ਅਤੇ ਨਸ਼ਾ ਮੁਕਤੀ ਟੀਮਾਂ ਦੀ ਤਾਇਨਾਤੀ ਕਰਕੇ ਨਸ਼ਿਆਂ ਦੇ ਖ਼ਿਲਾਫ਼ ਬਹੁਪੱਖੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪਿੰਡਾਂ ਵਿੱਚ ਖੇਡ ਸਹੂਲਤਾਂ, ਖੇਡ ਸਟੇਡੀਅਮਾਂ ਅਤੇ ਲਾਇਬ੍ਰੇਰੀਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤਮੰਦ, ਅਨੁਸ਼ਾਸਿਤ ਅਤੇ ਮਜ਼ਬੂਤ ਨੌਜਵਾਨੀ ਹੀ ਪੰਜਾਬ ਦੀ ਤਰੱਕੀ ਦਾ ਅਸਲ ਆਧਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਇਆ ਰੱਖਿਆ ਜਾਵੇ ਅਤੇ ਨਸ਼ਿਆਂ ਸਬੰਧੀ ਕੋਈ ਵੀ ਸੂਚਨਾ ਮਿਲਣ ’ਤੇ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਹਰ ਵਰਗ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਲੇਜ ਡਿਫੈਂਸ ਕਮੇਟੀਆਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐਸ.ਐਸ.ਪੀ. ਗੁਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ 97791-00200 ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ ਰਾਜੇਸ਼ ਕੁਮਾਰ, ਐਸ.ਪੀ ਗੁਰਸ਼ਰਨਜੀਤ ਸਿੰਘ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ ਮਾਨਵਜੀਤ ਸਿੰਘ, ਸਰਪੰਚ ਗੁਰਮੁੱਖ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਹਲਕਾ ਕੁਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ,ਚੇਅਰਮੈਨ ਹੱਜ ਕਮੇਟੀਮੁਹੰਮਦ ਹਾਸ਼ਿਮ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ ਬਿਟੂ ਭਨਭੋਰਾ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀ.ਡੀ.ਸੀ. ਮੈਂਬਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ