ਲੁਧਿਆਣਾ : ਮਾਰਚ ਅਪ੍ਰੈਲ ਮਹੀਨੇ ਵਿੱਚ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਹਲਕਾ ਗਿੱਲ ਤੋਂ ਵਾਈਸ ਪ੍ਰਧਾਨ ਚੁਣੇ ਗਏ ਗਗਨਦੀਪ ਸਿੰਘ ਗੁਰਮ ਨੇ ਹਲਕੇ ਦੇ ਸਮੂਹ ਯੂਥ ਕਾਂਗਰਸ ਦੇ ਵੋਟਰਾਂ, ਨੌਜਵਾਨਾਂ ਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਅਤੇ ਸਮਰਥਨ ਦਾ ਕਰਜ਼ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਉਤਾਰਨ ਦੀ ਕੋਸ਼ਿਸ਼ ਕਰਨਗੇ। ਗਗਨਦੀਪ ਸਿੰਘ ਗੁਰਮ ਨੇ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਪੰਜਾਬ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਕਤਿੰਦਰਪਾਲ ਸਿੰਘ ਸਿੰਘਪੁਰਾ,ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ, ਤਜਿੰਦਰ ਸਿੰਘ ਲਾਡੀ ਜੱਸੜ ਮੀਤ ਪ੍ਰਧਾਨ ਜਿਲਾ ਕਾਂਗਰਸ ਕਮੇਟੀ, ਮਹਿਲਾ ਕਾਂਗਰਸ ਦੀ ਜ਼ਿਲ੍ਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ,ਰਬਦੀਪ ਸਿੰਘ ਬਿੱਟੂ ਸਾਬਕਾ ਸਰਪੰਚ,ਪਰਮਿੰਦਰ ਸਿੰਘ ਗਾਬੀ ਮੀਡੀਆ ਕੋਆਰਡੀਨੇਟਰ , ਇੰਦਰਜੀਤ ਗਿੱਲ, ਹਿਰਦੇਪਾਲ ਢੀਂਡਸਾ, ਦਵਿੰਦਰ ਗਿੱਲ ਨਿੰਦਾ ਰਣੀਆਂ, ਮਾਨ ਸਿੰਘ ਦਿਓਲ, ਹਰਿੰਦਰ ਜਾਂਗਪੁਰ ਅਤੇ ਹਲਕੇ ਦੇ ਸਮੂਹ ਨੌਜਵਾਨ ਆਗੂਆਂ ਦਾ ਸਮੇਤ ਸਮੂਹ ਸਾਥੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਮੁੱਦਿਆਂ ਨੂੰ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।