Saturday, September 26, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਅਸਤੀਫ਼ਾ ਦੇਵੇ ਭਗਵੰਤ ਮਾਨ : ਗੁਰਜੀਤ ਔਜਲਾ

June 25, 2026 09:36 PM
Rozana Sehaj times
ਅੰਮ੍ਰਿਤਸਰ  : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿੱਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਸਖ਼ਤ ਨਿਖੇਧੀ ਕੀਤੀ। ਅੱਜ ਇਕ ਪ੍ਰੈੱਸ ਕਾਨਫ਼ਰੰਸ ਚ ਸੰਬੋਧਿਤ ਕਰਦਿਆਂ ਔਜਲਾ ਨੇ ਕਿਹਾ ਕਿ 15 ਜਨਵਰੀ 2026 ਨੂੰ ਸਾਹਮਣੇ ਆਈ ਇੱਕ ਵਿਵਾਦਿਤ ਵੀਡੀਓ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਦਾਅਵਾ ਕੀਤਾ ਸੀ ਕਿ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਜਥੇਦਾਰ ਸਾਹਿਬਾਨ ਨੇ ਬਹੁਤ ਨਿਰਪੱਖ ਰਵੱਈਆ ਅਪਣਾਉਂਦਿਆਂ ਸਰਕਾਰ ਨੂੰ ਕਿਹਾ ਸੀ ਕਿ ਉਹ ਕਿਸੇ ਵੀ ਭਰੋਸੇਯੋਗ ਅਤੇ ਸੁਤੰਤਰ ਏਜੰਸੀ ਤੋਂ ਇਸ ਦੀ ਜਾਂਚ ਕਰਵਾ ਸਕਦੀ ਹੈ।ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਪੱਖ ਸਾਬਤ ਕਰਨ ਲਈ ਕਰੀਬ ਛੇ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਇਸ ਦੌਰਾਨ ਕੋਈ ਅਜਿਹੀ ਜਾਂਚ ਸਾਹਮਣੇ ਨਹੀਂ ਆਈ ਜੋ ਸਿੱਖ ਸੰਗਤ ਦੇ ਸ਼ੰਕਿਆਂ ਨੂੰ ਦੂਰ ਕਰ ਸਕਦੀ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਸੱਚਾਈ ਨੂੰ ਲੰਬੇ ਸਮੇਂ ਤੱਕ ਲੁਕਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਹਰ ਵਾਰ ਨਵੇਂ-ਨਵੇਂ ਦਾਅਵਿਆਂ ਰਾਹੀਂ ਮਾਮਲੇ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਨਜ਼ਰ ਵਿੱਚ ਹਰ ਵਿਅਕਤੀ ਬਰਾਬਰ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਸਦੇ ਅਹੁਦੇ ਜਾਂ ਪ੍ਰਭਾਵ ਦੇ ਆਧਾਰ ’ਤੇ ਵਿਸ਼ੇਸ਼ ਰਿਆਇਤ ਨਹੀਂ ਮਿਲਣੀ ਚਾਹੀਦੀ।ਇਸ ਦੌਰਾਨ ਔਜਲਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਨਾਲ ਸੰਬੰਧਤ 1956 ਦੇ ਐਕਟ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।ਔਜਲਾ ਨੇ ਕਿਹਾ ਕਿ ਧਰਮ ਅਤੇ ਰਾਜਨੀਤੀ ਨੂੰ ਵੱਖ-ਵੱਖ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਅਤੇ ਹੋਰ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਮਰਿਆਦਾ ਦੀ ਰੱਖਿਆ ਲਈ ਉਹ ਹਰ ਲੋਕਤਾਂਤਰਿਕ ਅਤੇ ਸੰਵਿਧਾਨਕ ਮੰਚ ’ਤੇ ਆਵਾਜ਼ ਉਠਾਉਂਦੇ ਰਹਿਣਗੇ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ