Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

27 ਜੂਨ ਨੂੰ ਪਾਇਟੈਕਸ ਗਰਾਊਂਡ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਹੋਵੇਗਾ ਸ਼ਾਨਦਾਰ ਭਗਤੀ ਸਮਾਗਮ

June 25, 2026 09:40 PM
Rozana Sehaj times
ਅੰਮ੍ਰਿਤਸਰ  :  ਸਨਾਤਨ ਸੇਵਾ ਸੰਮਿਤੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਾਂਝੇ ਉਪਰਾਲੇ ਨਾਲ 27 ਜੂਨ 2026 ਨੂੰ ਪਾਇਟੈਕਸ ਗਰਾਊਂਡ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਨਾਤਨ ਸੇਵਾ ਸੰਮਿਤੀ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ 27 ਜੂਨ ਦੀ ਸ਼ਾਮ 6:30 ਵਜੇ ਪਾਇਟੈਕਸ ਗਰਾਊਂਡ, ਰਣਜੀਤ ਐਵੀਨਿਊ ਵਿਖੇ ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਜੀ ਵੱਲੋਂ ਭਗਵਾਨ ਸ਼ਿਵ ਦੇ ਭਜਨਾਂ ਨੂੰ ਗਾਇਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੀ ਸਫ਼ਲਤਾ ਲਈ ਆਪਣੇ ਜ਼ਿੰਮੇ ਦੇ ਕੰਮ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸੁਰੱਖਿਆ, ਪਾਰਕਿੰਗ, ਪਾਣੀ ਅਤੇ ਮੈਡੀਕਲ ਦੇ ਪੁਖਤਾ ਪ੍ਰਬੰਧ ਕੀਤੇ ਗਏ ਜਾਣਗੇ। ਮੀਟਿੰਗ ਦੌਰਾਨ ਸਨਾਤਨ ਸੇਵਾ ਸੰਮਿਤੀ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਵਿਜੇ ਸ਼ਰਮਾ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਆਪਣੇ ਸੱਭਿਆਚਾਰ ਨਾਲ ਜੋੜਨਾ ਚਾਹੁੰਦੇ ਹਾਂ। ਇਹ ਸਮਾਗਮ ਰਾਜਨੀਤੀ ਤੋਂ ਉੱਪਰ ਉੱਠ ਕੇ ਸਮਾਜ ਲਈ ਹੈ। ਮਾਝਾ ਜ਼ੋਨ ਇੰਚਾਰਜ ਸ਼੍ਰੀ ਪ੍ਰਣਵ ਧਵਨ ਨੇ ਤਿਆਰੀਆਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਦਾਖਲਾ ਬਿਲਕੁਲ ਮੁਫ਼ਤ ਹੋਵੇਗਾ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼