Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸੂਏ ਕਿਨਾਰੇ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ ਕਾਰਵਾਈ ਦੀ ਮੰਗ

June 26, 2026 06:34 PM
Rozana Sehaj times
 
ਸਨੌਰ : ਸਨੌਰ ਦੇ ਪਿੰਡ ਸੁਨਿਆਰਹੇੜੀ ਵਿੱਚ ਸੂਏ ਦੇ ਨਾਲ ਵਾਲੇ ਲੰਘੇ 'ਤੇ ਲੱਗੇ ਕੂੜੇ ਦੇ ਢੇਰ ਨੇੜਲੇ ਘਰਾ ਲਈ ਵੱਡੀ ਮੁਸ਼ਕਲ ਬਣੇ ਹੋਏ ਹਨ। ਕੂੜੇ ਤੋਂ ਉੱਠਦੀ ਬਦਬੂ, ਗੰਦਗੀ ਅਤੇ ਮੱਛਰ-ਮੱਖੀਆਂ ਦੀ ਭਰਮਾਰ ਕਾਰਨ ਇਲਾਕੇ ਦਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਮੌਕੇ ਤੇਜਿੰਦਰ ਸਿੰਘ ਅਤੇ ਕੁਲਦੀਪ ਸਿੰਘ ਤੇ ਹੋਰ ਵਾਸੀਆਂ ਨੇ ਦੱਸਿਆ ਕਿ ਲੰਮੇ ਸਮੇ ਤੋਂ ਇਸ ਥਾਂ 'ਤੇ ਲਗਾਤਾਰ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਗੰਦਗੀ ਫੈਲ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਲੋਕ ਕੂੜੇ ਨੂੰ ਅੱਗ ਵੀ ਲਗਾ ਦਿੰਦੇ ਹਨ। ਬਰਸਾਤ ਦੇ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਓਹਨਾ ਨੇ ਪਿੰਡ ਦੀ ਪੰਚਾਇਤ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਇਸ ਸਬੰਧੀ ਪਿੰਡ ਦੇ ਸਰਪੰਚ ਵਿੱਕੀ ਨੇ ਫੋਨ ਤੇ ਗੱਲਬਾਤ ਕਰਦਿਆ ਕਿਹਾ ਕਿ ਇਹ ਜਗ੍ਹਾ ਨਹਿਰੀ ਵਿਭਾਗ ਦੀ ਹੈ ਇਹ ਕਹਿੰਦਿਆਂ ਕਿਹਾ ਕਿ ਮੇਰੇ ਕੋਲ ਕੋਈ ਸ਼ਿਕਾਇਤ ਲੈਕੇ ਨਹੀਂ ਆਇਆ।
ਡੱਬੀ
ਪਿੰਡ ਵਾਸੀ ਤੇਜਿੰਦਰ ਸਿੰਘ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਉਹ ਮੌਜੂਦਾ ਸਰਪੰਚ, ਹਲਕਾ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਲਿਖਤੀ ਅਤੇ ਮੌਖਿਕ ਰੂਪ ਵਿੱਚ ਸ਼ਿਕਾਇਤ ਕਰ ਚੁੱਕੇ ਹਨ। ਇਸ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਕੂੜੇ ਦੇ ਢੇਰਾਂ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਕੀਤਾ ਗਿਆ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇ ਕੇ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਹੈ।

Have something to say? Post your comment