Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Malwa

ਅਦਾਲਤ ਬਾਜ਼ਾਰ ਤੋਂ ਧਰਮਪੁਰਾ ਬਾਜ਼ਾਰ ਤੱਕ ਹਟਾਏ ਨਜਾਇਜ਼ ਕਬਜ਼ੇ ਵਪਾਰੀਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਨਿਗਮ ਨੇ ਕੀਤੀ ਤੁਰੰਤ ਕਾਰਵਾਈ

June 26, 2026 06:52 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਦੇ ਸਭ ਤੋਂ ਵਿਅਸਤ ਵਪਾਰਕ ਖੇਤਰ ਅਦਾਲਤ ਬਾਜ਼ਾਰ ਤੋਂ ਲੈ ਕੇ ਧਰਮਪੁਰਾ ਬਾਜ਼ਾਰ ਤੱਕ ਨਜਾਇਜ਼ ਕਬਜ਼ਿਆਂ ਅਤੇ ਟ੍ਰੈਫਿਕ ਜਾਮ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਅੱਜ ਨਗਰ ਨਿਗਮ ਵੱਲੋਂ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਦਰਅਸਲ, ਬਾਜ਼ਾਰ ਵਿੱਚ ਵਪਾਰੀਆਂ ਦੀ ਇੱਕ ਅਹਿਮ ਮੀਟਿੰਗ ਚੱਲ ਰਹੀ ਸੀ, ਜਿਸ ਦੌਰਾਨ ਵਪਾਰੀਆਂ ਨੇ ਬਾਜ਼ਾਰਾਂ ਵਿੱਚ ਲੱਗਣ ਵਾਲੇ ਜਾਮ ਅਤੇ ਨਜਾਇਜ਼ ਕਬਜ਼ਿਆਂ ਕਾਰਨ ਹੋ ਰਹੀ ਭਾਰੀ ਤੰਗੀ ਦਾ ਮੁੱਦਾ ਚੁੱਕਿਆ। ਮੀਟਿੰਗ ਦੌਰਾਨ ਹੀ ਸਮੂਹ ਵਪਾਰੀਆਂ ਨੇ ਇੱਕਸੁਰ ਹੁੰਦਿਆਂ ਮੰਗ ਕੀਤੀ ਕਿ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਤੁਰੰਤ ਠੋਸ ਕਾਰਵਾਈ ਕਰੇ। ਵਪਾਰੀਆਂ ਦੀ ਇਸ ਮੰਗ ਅਤੇ ਤੰਗੀ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਨੇ ਬਿਨਾਂ ਕੋਈ ਦੇਰੀ ਕੀਤੇ ਮੀਟਿੰਗ ਦੌਰਾਨ ਹੀ ਇੱਕ ਵੱਡਾ ਐਕਸ਼ਨ ਉਲੀਕਿਆ। ਮੇਅਰ ਕੁੰਦਨ ਗੋਗੀਆ ਦੇ ਆਦੇਸ਼ਾਂ ਅਨੁਸਾਰ ਲੈਂਡ ਸ਼ਾਖਾ ਦੇ ਇੰਸਪੈਕਟਰ ਸ਼੍ਰੀ ਵਿਸ਼ਾਲ ਵਰਮਾ ਤੇ ਨਿਗਮ ਟੀਮ ਸਮੇਤ ਟਰੈਫਿਕ ਪੁਲਿਸ ਪਟਿਆਲਾ ਸਿਟੀ ਦੇ ਇੰਚਾਰਜ ਸ਼੍ਰੀ ਜਪਨਾਮ ਸਿੰਘ ਅਤੇ ਸ਼੍ਰੀ ਰੁਪਿੰਦਰ ਪਾਲ ਸਿੰਘ ਨੇ ਸਾਂਝੇ ਤੌਰ 'ਤੇ ਅਦਾਲਤ ਬਾਜ਼ਾਰ ਤੋਂ ਲੈ ਕੇ ਧਰਮਪੁਰਾ ਬਾਜ਼ਾਰ ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਸੜਕਾਂ ਅਤੇ ਬਰਾਂਡਿਆਂ ਵਿੱਚ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਹਟਾਉਣਾ ਸ਼ੁਰੂ ਕਰ ਦਿੱਤਾ। ਇੰਸਪੈਕਟਰ ਵਿਸ਼ਾਲ ਵਰਮਾ ਨੇ ਕਿਹਾ ਕਿ ਵਪਾਰੀਆਂ ਦੇ ਸਹਿਯੋਗ ਨਾਲ ਹੀ ਸ਼ਹਿਰ ਦੇ ਬਾਜ਼ਾਰਾਂ ਨੂੰ ਜਾਮ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸੇ ਦੁਕਾਨਦਾਰ ਵੱਲੋਂ ਦੁਬਾਰਾ ਸੜਕਾਂ 'ਤੇ ਨਜਾਇਜ ਸਮਾਨ ਰੱਖ ਕੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਨਿਗਮ ਵੱਲੋਂ ਸਮਾਨ ਜ਼ਬਤ ਕਰਨ ਦੇ ਨਾਲ-ਨਾਲ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
 
 

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ