Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਪੀਕਰ ਸੰਧਵਾਂ ਅਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ਵਿਖੇ ਨਵੀਂ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਕੀਤਾ ਉਦਘਾਟਨ

June 26, 2026 06:55 PM
Rozana Sehaj times

ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਡੀ.ਆਈ.ਜੀ ਸੁਰਿੰਦਰ ਸਿੰਘ ਮੰਡ ਆਈ ਪੀ.ਐਸ. ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਵੀ ਉਨ੍ਹਾਂ ਦੇ ਨਾਲ ਵਿਸੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸਾਰੂ ਅਤੇ ਉੱਚੀ ਸੋਚ ਤਹਿਤ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਅਤੇ ਅੱਗੇ ਭਵਿੱਖ ਵਧੀਆ ਬਣਾਉਣ ਲਈ ਵੱਖ-ਵੱਖ ਸੁਧਾਰ ਵਾਲੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਅਤੇ ਰੇਡੀਓ ਵਰਗੀਆਂ ਸਹੂਲਤਾਂ ਕੈਦੀਆਂ ਨੂੰ ਗਿਆਨ, ਸਿੱਖਿਆ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਜੇਲ੍ਹ ਦੇ ਵੱਖ-ਵੱਖ ਹਿੱਸਿਆਂ ਦਾ ਨਿਰੀਖਣ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿੱਚ ਤਿਆਰ ਕੀਤੇ ਜਾ ਰਹੇ ਭੋਜਨ ਦੀ ਜਾਂਚ ਕੀਤੀ ਅਤੇ ਖੁਦ ਭੋਜਨ ਚੱਖ ਕੇ ਇਸ ਦੀ ਗੁਣਵੱਤਾ ਨੂੰ ਤਸੱਲੀਬਖ਼ਸ਼ ਪਾਇਆ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਜੇਲ੍ਹ ਵਿੱਚ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਗਿਆ। 

 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ