Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਰੁੱਖ ਲਗਾਓ ਅਤੇ SIR ਜਾਗਰੂਕਤਾ ਮੁਹਿੰਮ ਦਾ ਆਯੋਜਨ

June 26, 2026 07:35 PM
Rozana Sehaj times

 

ਅੰਮਿਤਸਰ : ਪ੍ਰੀ-ਮਾਨਸੂਨ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ (RAC) ਟ੍ਰੇਡ ਦੇ ਫ਼ਾਈਨਲ ਇਗਜਾਮ  ਦੇਣ ਜਾ ਰਹੇ ਵਿਦਿਆਰਥੀਆਂ ਵੱਲੋਂ ਟ੍ਰੇਡ ਇੰਚਾਰਜ ਸ਼੍ਰੀ ਮਨਦੀਪ ਸਿੰਘ ਦੀ ਅਗਵਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਗਈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ  ਇੰਜੀ ਸੰਜੀਵ ਕੁਮਾਰ ਸ਼ਰਮਾ ਅਤੇ  ਸ੍ਰੀ ਵਿਜੇ ਕੁਮਾਰ TO,ਸ ਜੁਗਰਾਜ ਸਿੰਘ ਪੰਨੂ TO ,ਸ੍ਰੀ ਰਮਨੀਸ  ਸ਼ਰਮਾ TO ,ਸ਼੍ਰੀਮਤੀ ਬਲਜਿੰਦਰ ਕੌਰ TO /sveep ਕੋਆਰਡੀਨੇਟਰ  ,ਸ੍ਰੀ ਰਵਿੰਦਰ ਸਿੰਘ , ਸ਼੍ਰੀਮਤੀ ਦੀਕਸ਼ਾ,ਗੁਰਸਿਮਰਨ ਸਿੰਘ,ਵਿਸ਼ਾਲ ਕੁਮਾਰ,ਮਨਪ੍ਰੀਤ ਸਿੰਘ,ਅਕਾਸ਼ਦੀਪ ਸਿੰਘ ,ਪਰਦੀਪ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਇਸ ਦੌਰਾਨ ਵਿਦਿਆਰਥੀਆਂ ਲਈ SIR ਸਬੰਧੀ ਜਾਗਰੂਕਤਾ ਲੈਕਚਰ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ SIR ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰਭਾਵਸ਼ਾਲੀ ਨਾਅਰਿਆਂ ਵਾਲੇ ਚਾਰਟ ਵੀ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ। ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਜਾਗਰੂਕਤਾ ਇੱਕ ਜ਼ਿੰਮੇਵਾਰ ਸਮਾਜ ਦੀ ਪਹਿਚਾਣ ਹੈ। ਉਨ੍ਹਾਂ ਨੇ ਪੰਜਾਬੀਆਂ ਦੀ ਘਟ ਰਹੀ ਆਬਾਦੀ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਇਸ ਮੁੱਦੇ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਸਮੇਂ ਸਿਰ ਆਬਾਦੀ ਦੇ ਸੰਤੁਲਨ, ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਚੇਤ ਨਾ ਹੋਇਆ ਤਾਂ ਭਵਿੱਖ ਵਿੱਚ ਇਸ ਦੇ ਗੰਭੀਰ ਪ੍ਰਭਾਵ ਸਾਹਮਣੇ ਆ ਸਕਦੇ ਹਨ। ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਵੀ ਇਸ ਵਿਸ਼ੇ ਬਾਰੇ ਸਕਾਰਾਤਮਕ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਨੇ ਕਿਹਾ ਕਿ ਹਰ ਇੱਕ ਰੁੱਖ ਸਿਰਫ਼ ਵਾਤਾਵਰਣ ਦੀ ਰੱਖਿਆ ਹੀ ਨਹੀਂ ਕਰਦਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਵੀ ਰੱਖਦਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਹਰ ਸਾਲ ਘੱਟੋ-ਘੱਟ ਇੱਕ ਰੁੱਖ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ।ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਵਾਤਾਵਰਣ ਸੰਭਾਲ, ਸਮਾਜਿਕ ਜਾਗਰੂਕਤਾ ਅਤੇ ਪੰਜਾਬ ਦੇ ਉਜਲੇ ਭਵਿੱਖ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ