Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

27 ਜੂਨ ਨੂੰ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ

June 26, 2026 07:46 PM
Rozana Sehaj times

 

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਸ਼ਾਮ ਸਮੇਂ ਰਣਜੀਤ ਐਵੀਨਿਊ ਸਥਿਤ ਪਾਰਟੀਸ਼ਨ ਗਰਾਊਂਡ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਅਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਡੀਸੀਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਵੀ.ਵੀ.ਆਈ.ਪੀ. ਮੂਵਮੈਂਟ ਨੂੰ ਧਿਆਨ ਵਿੱਚ ਰੱਖਦਿਆਂ ਹਰਤੇਜ ਹਸਪਤਾਲ ਤੋਂ ਗੁਮਟਾਲਾ ਰੋਡ ਅਤੇ ਟੀ-ਪੁਆਇੰਟ ਇਨ-ਆਉਟ ਬੇਕਰੀ ਵਾਲੀ ਸੜਕ ਜੋ ਕਿ ਮੁੱਖ ਸਮਾਗਮ ਵਾਲੀ ਥਾਂ `ਤੇ ਜਾਂਦੀ ਹੈ `ਤੇ ਆਮ ਲੋਕਾਂ ਨੂੰ ਬਿਨਾਂ ਲੋੜ ਆਵਾਜਾਈ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਦੋਵਾਂ ਰੂਟਾਂ `ਤੇ ਸਮਾਗਮ ਦੌਰਾਨ ਵਿਸ਼ੇਸ਼ ਟਰੈਫਿਕ ਪ੍ਰਬੰਧ ਰਹਿਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਸਨੀਕ ਰਣਜੀਤ ਐਵੀਨਿਊ ਵੱਲ ਆਉਣ ਲਈ ਰਤਨ ਸਿੰਘ ਚੌਂਕ ਤੋਂ ਹੁੰਦੇ ਹੋਏ ਐੱਮ.ਕੇ. ਹੋਟਲ ਰੋਡ, ਬੈਸਟ ਵੈਸਟਰਨ ਰੋਡ, ਟੀ-ਪੁਆਇੰਟ ਰੂਟ ਅਤੇ ਰਣਜੀਤ ਐਵੀਨਿਊ ਸੀ-ਮਾਰਕੀਟ ਟੀ-ਪੁਆਇੰਟ ਵਾਲੇ ਬਦਲਵੇਂ ਰਸਤੇ ਦੀ ਵਰਤੋਂ ਕਰਨ। ਇਸੇ ਤਰ੍ਹਾਂ ਸ਼ਹਿਰ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਆਈ.ਟੀ.ਆਈ ਤੋਂ ਆਨੰਦ ਪਾਰਕ ਵਾਲੇ ਰੂਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਏਡੀਸੀਪੀ ਟਰੈਫਿਕ ਨੇ ਕਿਹਾ ਕਿ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਸ਼ਰਾਰਤੀ ਹਰਕਤ ਜਾਂ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਟਰੈਫਿਕ ਪੁਲਿਸ ਨੇ ਸ਼ਹਿਰ ਵਾਸੀਆਂ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਕੀਤੀ ਗਈ ਟਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਨ, ਨਿਰਧਾਰਤ ਰੂਟਾਂ ਦੀ ਵਰਤੋਂ ਕਰਨ ਅਤੇ ਡਿਊਟੀ `ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਸਹਿਯੋਗ ਕਰਨ, ਤਾਂ ਜੋ ਟਰੈਫਿਕ ਵਿਵਸਥਾ ਸੁਚਾਰੂ ਬਣੀ ਰਹੇ ਅਤੇ ਕਿਸੇ ਨੂੰ ਵੀ ਬੇਲੋੜੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ