Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ

June 26, 2026 08:48 PM
Rozana Sehaj times

ਚੰਡੀਗੜ੍ਹ : 
ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਜਾਰੀ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ। ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ। 'ਲੈਟਰਜ਼ ਟੂ ਮਾਈ ਡੌਟਰਜ਼' ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ ਚਾਹੁੰਦੀ ਹੈ, ਅਤੇ ਹਰ ਉਸ ਧੀ ਨਾਲ ਜੋ ਆਪਣੀਆਂ ਜੜ੍ਹਾਂ ਨੂੰ ਸਮਝਣਾ ਚਾਹੁੰਦੀ ਹੈ। ਲੇਖਕਾ ਰਾਵੀ ਪੰਧੇਰ ਨੇ ਸਾਂਝਾ ਕੀਤਾ ਕਿ ਇਹ ਕਿਤਾਬ ਉਨ੍ਹਾਂ ਗੱਲਬਾਤਾਂ ਨੂੰ ਸੰਭਾਲਣ ਲਈ ਲਿਖੀ ਗਈ ਹੈ ਜੋ ਅਕਸਰ ਅਣਕਹੀਆਂ ਰਹਿ ਜਾਂਦੀਆਂ ਹਨ। ਇਹ ਉਨ੍ਹਾਂ ਚੁੱਪ ਕੁਰਬਾਨੀਆਂ, ਸ਼ਾਂਤ ਹਿੰਮਤ ਅਤੇ ਬੇਸ਼ਰਤ ਪਿਆਰ ਨੂੰ ਸ਼ਰਧਾਂਜਲੀ ਹੈ ਜੋ ਮਾਂ ਬਣਨ ਨੂੰ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਭਾਵਨਾਤਮਕ ਅਤੇ ਸੱਭਿਆਚਾਰਕ ਸਾਂਝਾਂ ਨੂੰ ਪਾਲਣ ਵਾਲੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਤੇ ਮੈਂਬਰ ਸਕੱਤਰ ਕਨੂੰ ਥਿੰਦ ਵੀ ਹਾਜ਼ਿਰ ਸਨ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼