Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਭਗਵੰਤ ਸਿੰਘ ਮਾਨ

June 26, 2026 09:21 PM
Rozana Sehaj times


ਪਟਿਆਲਾ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ 'ਸਰਪੰਚ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਨੇ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ, ਧੜੇਬੰਦੀ ਨੂੰ ਖ਼ਤਮ ਕਰਨ, ਆਪਸੀ ਭਾਈਚਾਰਕ ਸਾਂਝ ਵਧਾਉਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ।
'ਸਰਪੰਚ ਮਿਲਣੀ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸ਼ਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹਰ ਸਰਪੰਚ ਦਾ ਨੈਤਿਕ ਫਰਜ਼ ਹੈ। ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਹਿਮ ਜ਼ਰੀਏ ਵਜੋਂ ਕੰਮ ਕਰਦੀਆਂ ਹਨ। ਸੂਬਾ ਸਰਕਾਰ ਨੀਤੀਆਂ ਬਣਾਉਂਦੀ ਹੈ, ਜਦਕਿ ਸਰਪੰਚ ਅਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਮੈਂ ਸਾਰੇ ਸਰਪੰਚਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।” ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਫੈਸਲਾ ਕਦੇ ਅਮਲੀ ਰੂਪ ਵਿੱਚ ਸਾਹਮਣੇ ਨਹੀਂ ਆਇਆ ਅਤੇ ਸਰਪੰਚਾਂ ਨੂੰ ਆਪਣੇ ਹੱਕ ਲੈਣ ਲਈ ਦਰ-ਦਰ ਭਟਕਣਾ ਪੈਂਦਾ ਸੀ। ਹਾਲਾਂਕਿ, ਸਾਡੀ ਸਰਕਾਰ ਨੇ ਸਰਪੰਚਾਂ ਨੂੰ 2,000 ਰੁਪਏ ਮਾਣਭੱਤਾ ਦੇਣਾ ਸ਼ੁਰੂ ਕੀਤਾ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਉਨ੍ਹਾਂ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਜੋ ਜਨਤਕ ਤੌਰ 'ਤੇ ਬਹੁਤ ਮਹੱਤਵਪੂਰਨ ਹਨ ਅਤੇ ਇਹ ਪਹਿਲਾਂ ਹੀ ਪੰਚਾਇਤਾਂ ਦੀ ਸਿੱਧੀ ਨਿਗਰਾਨੀ ਹੇਠ ਹਨ। ਇਸੇ ਤਰ੍ਹਾਂ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਕਾਰਜ ਵੀ ਸਰਪੰਚਾਂ ਦੀ ਅਗਵਾਈ ਹੇਠ ਕੀਤੇ ਜਾਂਦੇ ਹਨ। ਸਰਪੰਚਾਂ ਨੂੰ ਇਨ੍ਹਾਂ ਕਾਰਜਾਂ ਅਤੇ ਸੇਵਾਵਾਂ ਦੀ ਤਨਦੇਹੀ ਨਾਲ ਨਿਗਰਾਨੀ ਯਕੀਨੀ ਬਣਾਉਣੀ ਚਾਹੀਦੀ ਹੈ। ਇਹ ਹਰ ਸਰਪੰਚ ਦਾ ਨੈਤਿਕ ਫਰਜ਼ ਹੈ ਕਿ ਉਹ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਪੂਰੀ ਪਾਰਦਰਸ਼ੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਏ।” ਸਰਪੰਚਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਪੰਚ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਦਖ਼ਲ ਤੋਂ ਦੂਰ ਰਹਿਣ। ਇਹ ਬਹੁਤ ਮੰਦਭਾਗਾ ਹੈ ਕਿ ਪਿਛਲੇ ਸਮੇਂ ਵਿੱਚ ਪਿੰਡਾਂ ‘ਚ ਕਈ ਕੰਮ ਵੱਡੇ ਪੱਧਰ 'ਤੇ ਧੜੇਬੰਦੀ ਕਾਰਨ ਲੀਹ ਤੋਂ ਲਹਿ ਗਏ। ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਮੁੱਖ ਤਰਜੀਹ ਦੇਣੀ ਚਾਹੀਦੀ ਹੈ। ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ, ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਸਰਪੰਚਾਂ ਨੂੰ ਪਿੰਡ ਦੇ ਹਰ ਨਿਵਾਸੀ ਨਾਲ ਬਰਾਬਰ ਦਾ ਵਿਹਾਰ ਕਰਨਾ ਚਾਹੀਦਾ ਹੈ ਅਤੇ ਹਰ ਫੈਸਲਾ ਨਿਰਪੱਖਤਾ ਨਾਲ ਲਿਆ ਜਾਣਾ ਚਾਹੀਦਾ ਹੈ। ਅਜਿਹੇ ਕਈ ਸਰਪੰਚ ਹਨ ਜਿਨ੍ਹਾਂ ਨੇ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਸਦਕਾ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਸਰਪੰਚਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵੱਲ ਮੁੱਖ ਜ਼ੋਰ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕੀਤਾ ਜਾ ਸਕੇ। ਉਨ੍ਹਾਂ ਨੂੰ ਪਿੰਡਾਂ ਵਿੱਚ ਆਪਸੀ ਸਾਂਝ, ਸ਼ਾਂਤੀ ਅਤੇ ਭਾਈਚਾਰਕ ਮਾਹੌਲ ਨੂੰ ਮਜ਼ਬੂਤ ਕਰਨ ਲਈ ਵੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ, ਸੋਲਰ ਲਾਈਟਾਂ ਅਤੇ ਫਿਰ ਗਲੀਆਂ-ਨਾਲੀਆਂ ਦੇ ਨਿਰਮਾਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਮੇਂ ਦੀ ਲੋੜ ਹੈ। ਮੈਂ ਹਰ ਸਰਪੰਚ ਨੂੰ ਪਿੰਡਾਂ ਦੇ ਸਰਬਪੱ

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ