Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

June 26, 2026 09:25 PM
Rozana Sehaj times

ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਵਾਹਨਾਂ 'ਤੇ ਗੈਰ-ਕਾਨੂੰਨੀ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਵਿਰੁੱਧ 15 ਦਿਨਾਂ ਦੀ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ ਸੂਬੇ ਭਰ ਵਿੱਚ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਉਨ੍ਹਾਂ ਨਿੱਜੀ ਵਾਹਨਾਂ 'ਤੇ ਸੀ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ, ਆਪਣੀ ਪਛਾਣ ਛੁਪਾਉਣ ਅਤੇ ਗੈਰ-ਕਾਨੂੰਨੀ ਪ੍ਰਭਾਵ ਪਾਉਣ ਲਈ ਸਿਗਨਲ ਵਾਲੇ ਉਪਕਰਨਾਂ ਜਾਂ ਕਾਲੇ ਸ਼ੀਸ਼ਿਆਂ ਦੀ ਵਰਤੋਂ ਕਰ ਰਹੇ ਸਨ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਲਾਅ ਐਂਡ ਆਰਡਰ ਪ੍ਰਵੀਨ ਸਿਨਹਾ ਨੇ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਸਪੱਸ਼ਟ ਕੀਤਾ ਕਿ ਹੂਟਰ, ਸਾਈਰਨ ਅਤੇ ਫਲੈਸ਼ਰ ਸਿਰਫ ਐਮਰਜੈਂਸੀ ਵਾਹਨਾਂ ਅਤੇ ਜ਼ਰੂਰੀ ਸੇਵਾਵਾਂ ਲਈ ਹਨ, ਜਦੋਂ ਕਿ ਬਲੈਕ ਫਿਲਮਾਂ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿੱਜੀ ਵਿਅਕਤੀ ਨੂੰ ਇਨ੍ਹਾਂ ਅਣਅਧਿਕਾਰਤ ਉਪਕਰਨਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ 15 ਦਿਨਾਂ ਦੀ ਮੁਹਿੰਮ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀ.ਜੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਕੁੱਲ 1,79,980 ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਵਿਆਪਕ ਚੈਕਿੰਗ ਦੌਰਾਨ ਟੀਮਾਂ ਨੇ ਅਣਅਧਿਕਾਰਤ ਵਾਹਨਾਂ ਤੋਂ 202 ਹੂਟਰ, 49 ਸਾਈਰਨ ਅਤੇ 2,430 ਫਲੈਸ਼ਰ ਸਫਲਤਾਪੂਰਵਕ ਹਟਾਏ। ਉਨ੍ਹਾਂ ਅੱਗੇ ਦੱਸਿਆ ਕਿ ਕਾਲੇ ਸ਼ੀਸ਼ਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਗਈ, ਜਿਸ ਤਹਿਤ 2,445 ਵਾਹਨਾਂ ਤੋਂ ਮੌਕੇ 'ਤੇ ਹੀ ਗੈਰ-ਕਾਨੂੰਨੀ ਬਲੈਕ ਫਿਲਮਾਂ ਹਟਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕੁੱਲ 39,872 ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਅਤੇ 412 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਨੂੰਨੀ ਨਤੀਜਿਆਂ ਦੀ ਚੇਤਾਵਨੀ ਦਿੰਦਿਆਂ ਵਿਸ਼ੇਸ਼ ਡੀ.ਜੀ.ਪੀ. ਪ੍ਰਵੀਨ ਸਿਨਹਾ ਨੇ ਕਿਹਾ ਕਿ ਇਹ ਮੁਹਿੰਮ ਨਿਯਮਤ ਚੈਕਿੰਗ ਦੇ ਨਾਲ ਸੂਬੇ ਭਰ ਵਿੱਚ ਜਾਰੀ ਰਹੇਗੀ ਅਤੇ ਫਲੈਸ਼ਰਾਂ, ਸਾਈਰਨਾਂ, ਹੂਟਰਾਂ ਜਾਂ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ 157ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 333 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 40,684 ਹੋ ਗਈ ਹੈ। ਇਸ ਤੋਂ ਇਲਾਵਾ 157 ਵਿਅਕਤੀਆਂ ਖ਼ਿਲਾਫ਼ ਇਹਤਿਹਾਤੀ ਕਾਰਵਾਈ ਕੀਤੀ ਗਈ ਹੈ, ਜਦਕਿ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਦੋ ਭਗੌੜੇ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ