Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

June 26, 2026 09:28 PM
Rozana Sehaj times


ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ। ਇਸ ਤੋਂ ਇਲਾਵਾ, ਮੁਲਜ਼ਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਮ 'ਤੇ ਰਿਸ਼ਵਤ ਦੀ ਰਕਮ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ ਉਸਨੇ ਸਹਿਕਾਰੀ ਸਭਾ ਦੇ ਆਪਣੇ ਸੀਨੀਅਰ ਅਧਿਕਾਰੀ ਨੂੰ ਵੀ ਸੂਚਿਤ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਦੇਣ ਲਈ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ) ਲੁਧਿਆਣਾ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ ‘ਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਨੋਟ ਬਰਾਮਦ ਕੀਤੇ ਗਏ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ.ਓ.ਡਬਲਯੂ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ