Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

June 26, 2026 09:32 PM
Rozana Sehaj times

ਚੰਡੀਗੜ੍ਹ  : 
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵੱਲ ਮਹੱਤਵਪੂਰਨ ਕਦਮ ਦੱਸਿਆ। ਅੱਜ ਇੱਥੋਂ ਜਾਰੀ ਬਿਆਨ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਮੁੱਖ ਮੰਤਰੀ ਵੱਲੋਂ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਉਹ ਸਤਿਕਾਰ ਅਤੇ ਸਮਰਥਨ ਮਿਲਣਾ ਜ਼ਰੂਰੀ ਹੈ ਜਿਸਦੇ ਉਹ ਹੱਕਦਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਪੰਚ, ਸਰਕਾਰ ਅਤੇ ਪੇਂਡੂ ਨਾਗਰਿਕਾਂ ਵਿਚਕਾਰ ਸੰਪਰਕ ਦੀ ਪਹਿਲੀ ਕੜੀ ਵਜੋਂ ਕੰਮ ਕਰਦੇ ਹਨ ਅਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨ, ਸਥਾਨਕ ਮੁੱਦਿਆਂ ਨੂੰ ਹੱਲ ਕਰਨ ਅਤੇ ਜਨਤਕ ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਪਣੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਦੇ ਬਾਵਜੂਦ, ਉਹ ਸਾਲਾਂ ਤੋਂ ਥੋੜ੍ਹੇ ਜਿਹੇ ਮਾਣਭੱਤੇ ’ਤੇ ਕੰਮ ਕਰ ਰਹੇ ਹਨ। ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਨਿਰੰਤਰ ਲੋਕ-ਕੇਂਦ੍ਰਿਤ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮਾਣਭੱਤੇ ਵਿੱਚ ਹੋਇਆ ਇਹ ਵਾਧਾ ਨਾਲ ਨਾ ਸਿਰਫ਼ ਸਰਪੰਚਾਂ ਦਾ ਮਨੋਬਲ ਵਧਾਏਗਾ ਸਗੋਂ ਉਨ੍ਹਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ ਵਧੇਰੇ ਸਮਾਂ ਅਤੇ ਊਰਜਾ ਜੁਟਾਉਣ ਦੇ ਯੋਗ ਵੀ ਬਣਾਏਗਾ। ਪੇਂਡੂ ਭਾਈਚਾਰਿਆਂ ਦੀ ਤਰਫ਼ੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਐਲਾਨ ਦੀ ਪੰਜਾਬ ਭਰ ਦੇ ਸਰਪੰਚਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ ਹੈ ਅਤੇ ਇਹ ਪਿੰਡ ਪੱਧਰ ’ਤੇ ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲੇ ਖੁਸ਼ਹਾਲ ਅਤੇ ਵਿਕਾਸਸ਼ੀਲ ਪੰਜਾਬ ਅਨੁਸਾਰ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ