Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

June 26, 2026 09:36 PM
Rozana Sehaj times

ਬਠਿੰਡਾ :
ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਉਦਘਾਟਨ ਕੀਤਾ ਅਤੇ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਸੀਡ ਟੈਸਟਿੰਗ ਲੈਬ ਦਾ ਨੀਂਹ ਪੱਥਰ ਰੱਖਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਇਸ ਬਾਇਓ-ਫ਼ਰਟੀਲਾਈਜ਼ਰ ਲੈਬ ਦੀ ਸਾਲਾਨਾ ਜਾਂਚ ਸਮਰੱਥਾ ਘੱਟੋ-ਘੱਟ 1,000 ਸੈਂਪਲਾਂ ਦੀ ਹੈ। ਇਹ ਲੈਬ ਬਹੁਤ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਿਸਾਨ ਰਸਾਇਣਕ ਖਾਦਾਂ ਨੂੰ ਛੱਡ ਕੇ ਬਾਇਓ-ਫ਼ਰਟੀਲਾਈਜ਼ਰ (ਜੈਵਿਕ ਖਾਦਾਂ) ਵੱਲ ਰੁਖ ਕਰ ਰਹੇ ਹਨ ਅਤੇ ਇਹ ਲੈਬ ਬਾਜ਼ਾਰ ਵਿੱਚ ਉਪਲਬਧ ਉਤਪਾਦਾਂ ਦੀ ਗੁਣਵੱਤਾ ਦਾ ਪਤਾ ਲਗਾਉਣ ਵਿੱਚ ਉਨ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ 2 ਕਰੋੜ ਰੁਪਏ ਦੀ ਲਾਗਤ ਵਾਲੀ ਸੀਡ ਟੈਸਟਿੰਗ ਲੈਬ ਵਿਗਿਆਨਕ ਤਰੀਕੇ ਨਾਲ ਗੁਣਵੱਤਾ ਜਾਂਚ ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਕਿਸਾਨਾਂ ਨੂੰ ਪ੍ਰਮਾਣਿਤ (ਸਰਟੀਫਾਈਡ) ਬੀਜ ਮਿਲਣਾ ਯਕੀਨੀ ਬਣਾਏਗੀ। ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦੇ ਨਾਲ ਮਿਲ ਕੇ ਇਹ ਸੀਡ ਟੈਸਟਿੰਗ ਲੈਬ, ਖੇਤੀ ਸਮੱਗਰੀ ਲਈ ਸਖ਼ਤ ਮਿਆਰ ਲਾਗੂ ਕਰੇਗੀ ਅਤੇ ਨਕਲੀ ਜਾਂ ਗੈਰ-ਮਿਆਰੀ ਉਤਪਾਦਾਂ ਦੀ ਵਿਕਰੀ ‘ਤੇ ਰੋਕ ਲਾਏਗੀ। ਖੇਤੀਬਾੜੀ ਮੰਤਰੀ ਨੇ ਕਿਹਾ, “ਇਹ ਲੈਬਾਟਰੀਆਂ ਟੈਸਟਿੰਗ ਲਈ ਦੂਜੇ ਰਾਜਾਂ ਵਿੱਚ ਸੈਂਪਲ ਭੇਜਣ ਸਬੰਧੀ ਕਿਸਾਨਾਂ ਦੀ ਖੱਜਲ-ਖੁਆਰੀ ਨੂੰ ਖਤਮ ਕਰਨਗੀਆਂ। ਹੁਣ ਇਹ ਸਾਰੀ ਪ੍ਰਕਿਰਿਆ ਪੰਜਾਬ ਵਿੱਚ ਹੀ ਮੁਕੰਮਲ ਹੋਵੇਗੀ, ਜਿਸ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ ਅਤੇ ਹੋਰ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਦੋਵੇਂ ਲੈਬਾਟਰੀਆਂ ਵਿਭਾਗ ਦੀ ਤਕਨੀਕੀ ਸਮਰੱਥਾ ਨੂੰ ਮਜ਼ਬੂਤ ਕਰਨਗੀਆਂ ਅਤੇ ਬੀਜਾਂ ਤੇ ਜੈਵਿਕ ਖਾਦਾਂ ਦੀ ਸਮੇਂ ਸਿਰ ਅਤੇ ਭਰੋਸੇਮੰਦ ਜਾਂਚ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਰਾਜ ਦੇ ਅੰਦਰ ਹੀ ਟੈਸਟਿੰਗ ਉਪਲਬਧ ਹੋਣ ਨਾਲ ਗੁਣਵੱਤਾ ਦੇ ਮਿਆਰਾਂ ਨੂੰ ਲਾਗੂ ਕਰਨ, ਨਤੀਜਿਆਂ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਉਣ ਅਤੇ ਕਿਸਾਨਾਂ ਨੂੰ ਬਿਜਾਈ ਤੋਂ ਪਹਿਲਾਂ ਸਹੀ ਫੈਸਲੇ ਲੈਣ ਵਿੱਚ ਮਦਦ ਮਿਲੇਗੀ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਮਾਸਟਰ ਜਗਸੀਰ ਸਿੰਘ, ਜਾਇੰਟ ਡਾਇਰੈਕਟਰ (ਪਲਾਂਟ ਪ੍ਰੋਟੈਕਸ਼ਨ) ਨਰਿੰਦਰ ਪਾਲ ਸਿੰਘ ਬੈਨੀਪਾਲ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ