Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

June 26, 2026 09:42 PM
Rozana Sehaj times

ਚੰਡੀਗੜ੍ਹ : 
ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸੂਬਾ ਸਰਕਾਰ ਲਾਭਪਾਤਰੀਆਂ ਨੂੰ ਇੱਕੋ ਵਾਰ ਵਿੱਚ 3 ਮਹੀਨੇ ਦੀ ਕਣਕ ਦੀ ਅਲਾਟਮੈਂਟ ਕਰਦੀ ਹੈ, ਪਰ ਈ-ਪੀਓਐਸ ਮਸ਼ੀਨਾਂ ਰਾਹੀਂ ਹਰੇਕ ਮਹੀਨੇ ਲਈ ਵੱਖਰੀ ਲੈਣ-ਦੇਣ ਦੀ ਸਲਿੱਪ ਪਰਚੀ ਜਾਰੀ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ, 'ਮੇਰੀ ਰਸੋਈ' ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਲਈ ਵੀ ਇੱਕ ਵੱਖਰੀ ਸਲਿੱਪ ਜਾਰੀ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਹਰੇਕ ਲਾਭਪਾਤਰੀ ਲਈ ਕੁੱਲ ਚਾਰ ਸਲਿੱਪਾਂ ਜਾਰੀ ਹੁੰਦੀਆਂ ਹਨ। ਇਸ ਦਾ ਮਤਲਬ ਹੈ ਕਿ ਤਿੰਨ ਮਹੀਨਿਆਂ ਦੀ ਕਣਕ ਦੀ ਅਲਾਟਮੈਂਟ ਲਈ ਤਿੰਨ ਵੱਖ-ਵੱਖ ਸਲਿੱਪਾਂ ਅਤੇ ਮੇਰੀ ਰਸੋਈ ਸਕੀਮ ਲਈ ਇੱਕ ਸਲਿੱਪ, ਜਿਸ ਕਾਰਨ ਇੱਕੋ ਲਾਭਪਾਤਰੀ ਲਈ 4 ਸਲਿੱਪਾਂ ਬਣਦੀਆਂ ਹਨ। ਇਸ ਪ੍ਰਕਿਰਿਆ ਵਿੱਚ ਪ੍ਰਤੀ ਲਾਭਪਾਤਰੀ 20-25 ਮਿੰਟ ਲੱਗਦੇ ਹਨ, ਜਿਸ ਕਾਰਨ ਸਰਕਾਰੀ ਰੇਟ ਵਾਲੇ ਰਾਸ਼ਨ ਡਿੱਪੂਆਂ (ਫੇਅਰ ਪ੍ਰਾਈਸ ਸ਼ਾਪਸ) ਦੇ ਬਾਹਰ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਡੀਲਰਾਂ ਤੇ ਉਨ੍ਹਾਂ ਦੇ ਸਟਾਫ਼ ‘ਤੇ ਕੰਮ ਦਾ ਬੋਝ ਵੱਧ ਜਾਂਦਾ ਹੈ। ਡਿਪੂ ਹੋਲਡਰਾਂ ਨੇ ਸੁਝਾਅ ਦਿੱਤਾ ਹੈ ਕਿ ਕੰਮ ਵਿੱਚ ਵਧੇਰੇ ਕੁਸ਼ਲਤਾ ਲਿਆਉਣ ਅਤੇ ਸਮਾਂ ਬਚਾਉਣ ਦੇ ਉਦੇਸ਼ ਨਾਲ, ਇੱਕੋ ਲੈਣ-ਦੇਣ (ਸਿੰਗਲ ਟ੍ਰਾਂਜੈਕਸ਼ਨ) ਵਿੱਚ ਪੂਰੇ ਤਿੰਨ ਮਹੀਨਿਆਂ ਦੇ ਰਾਸ਼ਨ ਦੀ ਪਾਤਰਤਾ ਨੂੰ ਕਵਰ ਕਰਨ ਵਾਲੀ ਇੱਕ ਸਿੰਗਲ ਸਲਿੱਪ ਜਾਰੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਮੇਰੀ ਰਸੋਈ ਸਕੀਮ ਦੀ ਵੰਡ ਨੂੰ ਵੀ ਇਸੇ ਪ੍ਰਕਿਰਿਆ ਨਾਲ ਜੋੜਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਲਾਭਪਾਤਰੀਆਂ ਨੂੰ ਪੇਸ਼ ਆਉਂਦੀ ਇੱਕ ਹੋਰ ਮੁਸ਼ਕਲ ਸਲਿੱਪਾਂ ਦੇ ਅੰਗਰੇਜ਼ੀ ਵਿੱਚ ਜਾਰੀ ਹੋਣ ਨਾਲ ਸਬੰਧਤ ਹੈ ਕਿਉਂਕਿ ਬਹੁਤ ਸਾਰੇ ਲਾਭਪਾਤਰੀ ਅੰਗਰੇਜ਼ੀ ਨਹੀਂ ਸਮਝ ਸਕਦੇ, ਇਸ ਲਈ ਇਹ ਸਲਿੱਪਾਂ ਤਿੰਨ ਭਾਸ਼ਾਵਾਂ ਯਾਨੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਪਰੋਕਤ ਮਾਮਲੇ 'ਤੇ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਕਮਿਸ਼ਨ ਨੇ ਇਸ ਮੁੱਦੇ ਦੇ ਹੱਲ ਲਈ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਸਕੱਤਰ ਨੂੰ ਇਕ ਐਡਵਾਈਜ਼ਰੀ ਦੇ ਰੂਪ ਵਿੱਚ ਲਿਖਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਫਾਜ਼ਿਲਕਾ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਵਿਖੇ ਇੱਕ ਐਨ.ਜੀ.ਓ. ਵੱਲੋਂ ਆਂਗਣਵਾੜੀਆਂ ਨੂੰ ਸੁੱਕੇ ਰਾਸ਼ਨ ਦੀ ਮਿਆਰੀ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧਤ ਸਲਾਹ ਦੇਣ ਦਾ ਵੀ ਫੈਸਲਾ ਕੀਤਾ ਗਿਆ।
 
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ