ਬਲਾਚੌਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ (ਰਿਟਾ.) ਰਾਜ ਕੁਮਾਰ ਅੱਜ ਵਿਸ਼ੇਸ਼ ਤੌਰ 'ਤੇ 'ਦੀ ਪਬਲਿਕ ਟਰੱਕ ਯੂਨੀਅਨ ਕੈਰੀਅਰ ਬਲਾਚੌਰ' ਵਿਖੇ ਪਹੁੰਚੇ। ਇਸ ਦੌਰਾਨ ਹੋਈ ਅਹਿਮ ਮੀਟਿੰਗ ਵਿੱਚ ਯੂਨੀਅਨ ਦੇ ਪ੍ਰਧਾਨ ਮਿਹਰ ਸ਼ਾਮ ਕਟਾਰੀਆ ਨੇ ਉਨ੍ਹਾਂ ਨੂੰ ਟਰੱਕ ਉਦਯੋਗ ਅਤੇ ਆਪਰੇਟਰਾਂ ਨੂੰ ਪੇਸ਼ ਆ ਰਹੀਆਂ ਪ੍ਰਮੁੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਟਰੱਕ ਆਪਰੇਟਰਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਭਰੋਸਾ ਦਿੱਤਾ ਕਿ ਸਬੰਧਤ ਵਿਭਾਗਾਂ ਦੇ ਸੀਨੀਅਰ ਅਫ਼ਸਰਾਂ ਨਾਲ ਮੁਲਾਕਾਤ ਕਰਕੇ ਇਨ੍ਹਾਂ ਮੁਸ਼ਕਿਲਾ ਦਾ ਜਲਦੀ ਹੱਲ ਲੱਭਿਆ ਜਾਵੇਗਾ ।