Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵੜਿੰਗ ਨੇ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ ਲਈ ਘੇਰੀ ਆਪ ਸਰਕਾਰ ਚੇਤਾਵਨੀ: ਆਪ ਪੰਜਾਬ ਨੂੰ ਦਿਵਾਲੀਆ ਛੱਡ ਕੇ ਜਾਵੇਗੀ

June 27, 2026 05:25 PM
Rozana Sehaj times

ਚੰਡੀਗੜ੍ਹ : 
 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1500 ਕਰੋੜ ਰੁਪਏ ਦਾ ਹੋਰ ਲੋਨ ਲੈਣ 'ਤੇ ਤਿੱਖਾ ਰੋਸ ਜ਼ਾਹਿਰ ਕਰਦਿਆਂ, ਕਿਹਾ ਹੈ ਕਿ ਇਸ ਨਾਲ ਪੰਜਾਬ ਦਿਵਾਲੀਆਪਨ ਵੱਲ ਧੱਕਿਆ ਜਾ ਰਿਹਾ ਹੈ। ਇਸ ਤਰ੍ਹਾਂ ਸੂਬੇ ਨੂੰ ਲਗਾਤਾਰ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਜਾ ਰਿਹਾ ਹੈ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਆਪ ਅਗਲੀ ਸਰਕਾਰ ਲਈ ਇੱਕ ਦਿਵਾਲੀਆ ਪੰਜਾਬ ਛੱਡ ਕੇ ਜਾਵੇਗੀ। ਵੜਿੰਗ ਨੇ ਕਿਹਾ ਕਿ ਪੰਜਾਬ 'ਤੇ ਕਰਜ਼ਾ ਪਹਿਲਾਂ ਹੀ ਲਗਭਗ 4.5 ਲੱਖ ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ ਅਤੇ ਆਪ ਸਰਕਾਰ ਇਹ ਜਾਣਦੇ ਹੋਏ ਵੀ ਲਗਾਤਾਰ ਅਤੇ ਬੇਲੋੜੇ ਕਰਜ਼ੇ ਲੈ ਰਹੀ ਹੈ, ਬਾਵਜੂਦ ਇਸਦੇ ਕਿ ਉਸਦਾ ਸਮਾਂ ਪੂਰਾ ਹੋਣ ਵਾਲਾ ਹੈ। ਉਹ ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਦੇਣਦਾਰੀਆਂ ਛੱਡ ਰਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਹ ਕਰਜ਼ੇ ਚੁਕਾਉਣ ਵਿੱਚ ਪੰਜਾਬ ਨੂੰ ਕਈ ਪੀੜ੍ਹੀਆਂ ਲੱਗ ਸਕਦੀਆਂ ਹਨ। ਲੇਕਿਨ ਦੁੱਖ ਦੀ ਗੱਲ ਇਹ ਹੈ ਕਿ ਉਕਤ ਕਰਜ਼ਾ ਕਿਸੇ ਉਤਪਾਦਕ ਜਾਂ ਵਿਕਾਸ ਨਾਲ ਜੁੜੇ ਕੰਮ ਲਈ ਨਹੀਂ, ਸਗੋਂ ਆਪ ਸਰਕਾਰ ਦੀ ਫ਼ਜ਼ੂਲਖ਼ਰਚੀ ਲਈ ਲਿਆ ਜਾ ਰਿਹਾ ਹੈ। ਵੜਿੰਗ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਜ਼ਟ ਨੋਟੀਫਿਕੇਸ਼ਨਾਂ ਦਾ ਹਵਾਲਾ ਦਿੰਦਿਆਂ, ਕਿਹਾ ਕਿ ਸੂਬਾ ਸਰਕਾਰ 1500 ਕਰੋੜ ਰੁਪਏ ਦਾ ਕਰਜ਼ਾ ਇਕੱਠਾ ਕਰਨ ਲਈ ਆਪਣੀਆਂ ਸਿਕਿਊਰਿਟੀਆਂ ਵੇਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਜਰਬਿਆਂ ਦੇ ਮੱਦੇਨਜਰ ਇਹ ਸਪੱਸ਼ਟ ਹੈ ਕਿ ਇਸ ਕਰਜ਼ੇ ਦੀ ਰਕਮ ਵੀ ਗੈਰ-ਉਤਪਾਦਕ ਕੰਮਾਂ, ਜਿਵੇਂ ਕਿ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਬੇਤਹਾਸ਼ਾ ਪ੍ਰਚਾਰ 'ਤੇ ਖਰਚ ਕੀਤੀ ਜਾਵੇਗੀ, ਜਿਸਦੀ ਆਪ ਸਰਕਾਰ ਨੂੰ ਇਸ ਵੇਲੇ ਸਖ਼ਤ ਲੋੜ ਹੈ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ