Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

28 ਜੂਨ ਨੂੰ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਓ: ਡਿਪਟੀ ਕਮਿਸ਼ਨਰ

June 27, 2026 06:05 PM
Rozana Sehaj times
ਨਵਾਂਸ਼ਹਿਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 28 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਦਿਨਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾ ਕੇ ਇਸ ਰਾਸ਼ਟਰੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਲੀਓ ਇੱਕ ਗੰਭੀਰ ਅਤੇ ਸਥਾਈ ਅਪਾਹਜਤਾ ਦਾ ਕਾਰਨ ਬਣ ਸਕਣ ਵਾਲੀ ਬਿਮਾਰੀ ਹੈ, ਜਿਸ ਤੋਂ ਬੱਚਿਆਂ ਦੀ ਸੁਰੱਖਿਆ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਹੈ। ਇਸ ਲਈ ਹਰ ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬੱਚੇ ਨੂੰ ਹਰ ਵਾਰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 28 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਸਥਾਪਿਤ ਪੋਲੀਓ ਬੂਥਾਂ 'ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ ਜੋ ਪਹਿਲੇ ਦਿਨ ਬੂਥਾਂ ਤੱਕ ਨਹੀਂ ਪਹੁੰਚ ਸਕਣਗੇ। ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦਾ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹੇਗਾ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੋਲੀਓ ਮੁਕਤ ਭਾਰਤ ਦੀ ਮਜ਼ਬੂਤੀ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ