Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਦੇ ਨਾਲ ਭਾਈਚਾਰਕ ਸਾਂਝ ਅਤੇ ਪੁਨਰਵਾਸ 'ਤੇ ਵੀ ਬਰਾਬਰ ਜ਼ੋਰ

June 27, 2026 06:12 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਹੋਈ। ਇਸ ਦੌਰਾਨ ਮੁਹਿੰਮ ਦੇ ਦੂਜੇ ਪੜਾਅ ਅਧੀਨ ਕੀਤੀਆਂ ਗਈਆਂ ਕਾਰਵਾਈਆਂ ਅਤੇ ਪ੍ਰਾਪਤੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਐੱਸ.ਐੱਸ.ਪੀ. (ਵਾਧੂ ਚਾਰਜ) ਸ੍ਰੀ ਮਨਿੰਦਰ ਸਿੰਘ, ਐੱਸ.ਪੀ. ਸ੍ਰੀਮਤੀ ਦੀਪਿਕਾ ਸਿੰਘ, ਐੱਸ.ਡੀ.ਐੱਮ. ਖਰੜ ਸ੍ਰੀ ਗੁਰਮੀਤ ਸਿੰਘ, ਐੱਸ.ਡੀ.ਐੱਮ. ਬਨੂੰੜ ਸ੍ਰੀਮਤੀ ਰਮਨਦੀਪ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਮੋਹਾਲੀ ਸ੍ਰੀ ਨਵਦੀਪ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡੀ.ਡੀ.ਪੀ.ਓ. ਸ੍ਰੀਮਤੀ ਪਰਮਬੀਰ ਕੌਰ, ਨਸ਼ਾ ਮੁਕਤੀ ਕੇਂਦਰ ਦੀ ਇੰਚਾਰਜ ਡਾ. ਪੂਜਾ ਗਰਗ, ਮੁਹਿੰਮ ਦੇ ਜ਼ੋਨ ਇੰਚਾਰਜ ਸ੍ਰੀਮਤੀ ਅਨੂ ਬੱਬਰ, ਵਿਧਾਨ ਸਭਾ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ, ਕਾਰਜ ਸਾਧਕ ਅਫ਼ਸਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੀ ਹਾਜ਼ਰ ਸਨ। ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਇੱਕ ਅਹਿਮ ਪਹਿਲ ਹੈ, ਜਿਸ ਦੀ ਸਫ਼ਲਤਾ ਲਈ ਸਾਰੇ ਵਿਭਾਗਾਂ ਅਤੇ ਕੋਆਰਡੀਨੇਟਰਾਂ ਨੂੰ ਆਪਸੀ ਤਾਲਮੇਲ ਨਾਲ ਹੋਰ ਸਰਗਰਮੀ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਨਸ਼ਿਆਂ ਦੇ ਹਾਟਸਪਾਟ ਖੇਤਰਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ, ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਅਤੇ ਜਿਨ੍ਹਾਂ ਨੂੰ ਇਲਾਜ ਦੀ ਲੋੜ ਹੈ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਜੋੜ ਕੇ ਉਨ੍ਹਾਂ ਦੀ ਗਲਤ ਤਸਵੀਰ ਪੇਸ਼ ਕੀਤੀ ਜਾਂਦੀ ਹੈ, ਜਦਕਿ ਪੰਜਾਬ ਦੇ ਨੌਜਵਾਨ ਕ੍ਰਿਕਟ, ਹਾਕੀ, ਵਾਲੀਬਾਲ ਅਤੇ ਬਾਸਕਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਦੇਸ਼ ਦੀ ਅਗਵਾਈ ਕਰ ਰਹੇ ਹਨ ਅਤੇ ਦੇਸ਼-ਵਿਦੇਸ਼ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਦੇਸ਼ ਦੀਆਂ ਸੈਨਾਵਾਂ ਵਿੱਚ ਉੱਚ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਸਰਹੱਦਾਂ ਦੀ ਰਾਖੀ ਵੀ ਕਰ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ 100 ਬਿਸਤਰਿਆਂ ਦੀ ਸਮਰੱਥਾ ਨਾਲ ਨਸ਼ਾ ਪ੍ਰਭਾਵਿਤ ਨੌਜਵਾਨਾਂ ਨੂੰ ਇਲਾਜ ਦੇ ਨਾਲ-ਨਾਲ ਹੁਨਰ ਵਿਕਾਸ ਦੀ ਸਿਖਲਾਈ ਦੇ ਕੇ ਪੁਨਰਵਾਸ ਲਈ ਤਿਆਰ ਕਰ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 26 ਓਟ (ਓਪੀਓਇਡ ਅਸਿਸਟਡ ਟ੍ਰੀਟਮੈਂਟ) ਕੇਂਦਰਾਂ ਰਾਹੀਂ ਓਪੀਡੀ ਆਧਾਰਿਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਮਾਰਚ 2025 ਤੋਂ ਹੁਣ ਤੱਕ ਸ਼ਨਾਖਤ ਕੀਤੇ ਗਏ 660 ਨਸ਼ਾ ਵੇਚਣ ਵਾਲਿਆਂ ਵਿੱਚੋਂ 314 ਨੂੰ ਅਤੇ 85 ਨਸ਼ਾ ਸਮੱਗਲਰਾਂ ਵਿੱਚੋਂ 55 ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਅਰਸੇ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ 1,587 ਐੱਫ.ਆਈ.ਆਰ. ਦਰਜ ਕਰਕੇ 2,251 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਐਸੋਸੀਏਸ਼ਨਾਂ, ਸਮਾਜਿਕ ਨੁਮਾਇੰਦਿਆਂ, ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮਾਰਚ 2025 ਤੋਂ ਹੁਣ ਤੱਕ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਕੁੱਲ 5,688 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗ ਵਿੱਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਭਾਗਾਂ ਦਰਮਿਆਨ ਤਾਲਮੇਲ ਵਧਾਉਣ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਪੁਨਰਵਾਸ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ 'ਤੇ ਸਹਿਮਤੀ ਪ੍ਰਗਟਾਈ ਗਈ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ