Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਤਹਿਤ ਭਰਿਆ ਐਨੁਮਰੇਸ਼ਨ ਫਾਰਮ

June 27, 2026 06:31 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਆਪਣਾ ਐਨੁਮਰੇਸ਼ਨ ਫਾਰਮ ਭਰਿਆ। ਐਨੁਮਰੇਸ਼ਨ ਫਾਰਮ ਭਰਨ ਦਾ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਕਿਉਂਕਿ ਉਹ ਸਾਲ 2003 ਵਿੱਚ ਵੋਟਰ ਨਹੀਂ ਸਨ, ਇਸ ਲਈ ਉਨ੍ਹਾਂ ਨੇ ਆਪਣੇ ਵੇਰਵਿਆਂ ਦੀ ਤਸਦੀਕ ਲਈ ਆਪਣੇ ਪਿਤਾ ਦੇ ਵੇਰਵਿਆਂ ਨਾਲ ਆਪਣੀ ਜਾਣਕਾਰੀ ਨੂੰ ਮੈਪ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਨੁਮਰੇਸ਼ਨ ਫਾਰਮ ਦੋ ਕਾਪੀਆਂ ਵਿੱਚ ਭਰਿਆ ਜਾਂਦਾ ਹੈ। ਇਸ ਵਿੱਚ ਕੁਝ ਵੇਰਵੇ ਪਹਿਲਾਂ ਹੀ ਦਰਜ ਹੁੰਦੇ ਹਨ, ਜਿਨ੍ਹਾਂ ਦੀ ਵੋਟਰ ਵੱਲੋਂ ਪੁਸ਼ਟੀ ਕੀਤੀ ਜਾਂਦੀ ਹੈ ਅਤੇ ਦੋਵੇਂ ਕਾਪੀਆਂ 'ਤੇ ਤਾਜ਼ਾ ਪਾਸਪੋਰਟ ਆਕਾਰ ਦੀ ਫੋਟੋ ਲਗਾ ਕੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਉਪਰੰਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਇੱਕ ਕਾਪੀ 'ਤੇ ਦਸਤਖ਼ਤ ਕਰਕੇ ਪ੍ਰਾਪਤੀ ਰਸੀਦ ਵਜੋਂ ਵੋਟਰ ਨੂੰ ਵਾਪਸ ਦੇਵੇਗਾ, ਜਦਕਿ ਦੂਜੀ ਕਾਪੀ ਨੂੰ ਈ.ਸੀ.ਆਈ.ਨੈੱਟ ਪੋਰਟਲ 'ਤੇ ਅਪਲੋਡ ਕਰਕੇ ਡਿਜੀਟਾਈਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਲਗਪਗ ਪੰਜ ਮਿੰਟ ਵਿੱਚ ਪੂਰੀ ਹੋ ਜਾਂਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਹਰੇਕ ਵੋਟਰ ਲਈ ਐਨੁਮਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ। ਜੇਕਰ ਕੋਈ ਵੋਟਰ ਘਰ ਵਿੱਚ ਮੌਜੂਦ ਨਹੀਂ ਹੈ ਤਾਂ ਉਸ ਦੀ ਥਾਂ ਪਰਿਵਾਰ ਦਾ ਕੋਈ ਵੀ ਬਾਲਗ ਮੈਂਬਰ, ਉਸ ਨਾਲ ਆਪਣੇ ਰਿਸ਼ਤੇ ਦਾ ਜ਼ਿਕਰ ਕਰਦੇ ਹੋਏ, ਫਾਰਮ 'ਤੇ ਦਸਤਖ਼ਤ ਕਰ ਸਕਦਾ ਹੈ। ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਸ੍ਰੀਮਤੀ ਮਿੱਤਲ ਨੇ ਕਿਹਾ ਕਿ 25 ਜੂਨ ਤੋਂ ਸ਼ੁਰੂ ਹੋਈ ਐਨੁਮਰੇਸ਼ਨ ਫਾਰਮ ਭਰਨ ਦੀ ਮੁਹਿੰਮ 24 ਜੁਲਾਈ, 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਅਗਲੇ ਪੜਾਅ ਵਿੱਚ 3 ਸਤੰਬਰ ਤੋਂ 28 ਸਤੰਬਰ, 2026 ਤੱਕ ਨੋਟਿਸ ਜਾਰੀ ਕਰਨ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਕਾਰਵਾਈ ਕੀਤੀ ਜਾਵੇਗੀ, ਜਿਸ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਅੰਤਿਮ ਵੋਟਰ ਸੂਚੀ ਇੱਕ ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐੱਸ ਆਈ ਆਰ 2026 ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭਰਮਾਊ ਜਾਣਕਾਰੀ 'ਤੇ ਵਿਸ਼ਵਾਸ ਨਾ ਕਰਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ੰਕੇ ਦੀ ਸਥਿਤੀ ਵਿੱਚ ਉਹ ਵੋਟਰ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰਨ।

ਸ੍ਰੀਮਤੀ ਮਿੱਤਲ ਨੇ ਮੀਡੀਆ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸੂਚਨਾ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਜ਼ਿਲ੍ਹਾ ਚੋਣ ਦਫ਼ਤਰ ਤੋਂ ਉਸ ਦੀ ਪੁਸ਼ਟੀ ਜ਼ਰੂਰ ਕਰ ਲੈਣ, ਤਾਂ ਜੋ ਲੋਕਾਂ ਤੱਕ ਕੇਵਲ ਸਹੀ ਅਤੇ ਪ੍ਰਮਾਣਿਕ ਜਾਣਕਾਰੀ ਹੀ ਪਹੁੰਚੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐੱਸ.ਡੀ.ਐੱਮ.) ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕਰਕੇ ਮੁਹਿੰਮ ਦੇ ਪਹਿਲੇ ਦਿਨ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਭਰੇ ਗਏ ਹਰੇਕ ਐਨੁਮਰੇਸ਼ਨ ਫਾਰਮ ਨੂੰ ਨਿਯਮਤ ਤੌਰ 'ਤੇ ਈ.ਸੀ.ਆਈ.ਨੈੱਟ ਪੋਰਟਲ 'ਤੇ ਅਪਲੋਡ ਕਰਕੇ ਡਿਜੀਟਾਈਜ਼ ਕੀਤਾ ਜਾਵੇ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਹਰ ਯੋਗ ਵੋਟਰ ਨੂੰ ਇਸ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਵਿਸ਼ੇਸ਼ ਮੁਹਿੰਮ ਤੋਂ ਵਾਂਝਾ ਨਾ ਰਹਿ ਜਾਵੇ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ