Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਲਾਲੜੂ ਨਗਰ ਕੌਂਸਲ ਨੂੰ ਮਿਲੀ ਨਵੀਂ ਲੀਡਰਸ਼ਿਪ, ਜੋਰਾਵਰ ਸਿੰਘ ਪ੍ਰਧਾਨ, ਹਰੀਸ਼ ਮਦਾਨ ਸੀਨੀਅਰ ਮੀਤ ਪ੍ਰਧਾਨ ਅਤੇ ਅਮਨ ਰਾਣਾ ਮੀਤ ਪ੍ਰਧਾਨ ਚੁਣੇ ਗਏ

June 27, 2026 06:53 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ  :
ਲਾਲੜੂ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਉਪਰੰਤ ਅੱਜ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ। ਚੋਣ ਦੌਰਾਨ ਵਾਰਡ ਨੰਬਰ 6 ਤੋਂ ਕੌਂਸਲਰ ਸ. ਜੋਰਾਵਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ, ਵਾਰਡ ਨੰਬਰ 8 ਤੋਂ ਕੌਂਸਲਰ ਸ੍ਰੀ ਹਰੀਸ਼ ਮਦਾਨ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਸ੍ਰੀ ਅਮਨ ਰਾਣਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਲਾਲੜੂ ਦੇ ਸ਼ਹਿਰੀ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਨਗਰ ਕੌਂਸਲ ਦੀਆਂ 17 ਵਿੱਚੋਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਦਿਵਾਈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਹੁਣ ਸਮੂਹ ਕੌਂਸਲਰਾਂ ਦੀ ਜ਼ਿੰਮੇਵਾਰੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਸੜਕਾਂ, ਸੀਵਰੇਜ ਅਤੇ ਹੋਰ ਮੁੱਢਲੀਆਂ ਨਾਗਰਿਕ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੀ ਨਵੇਂ ਚੁਣੇ ਗਏ ਨੁਮਾਇੰਦਿਆਂ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੀ ਹਾਜ਼ਰ ਸਨ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ