Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨਾਂ ਨੇ ਚੰਡੀਗੜ੍ਹ ਧਰਨੇ ਨੂੰ ਲੈਕੇ ਵਿੱਢੀ ਲਾਮਬੰਦੀ 29 ਨੂੰ ਸੁਨਾਮ ਦੇ ਪਿੰਡਾਂ 'ਚ ਕਰਨਗੇ ਮੋਟਰਸਾਈਕਲ ਮਾਰਚ

June 27, 2026 07:53 PM
Rozana Sehaj times
ਸੁਨਾਮ : ਕੇਂਦਰੀ ਹਕੂਮਤ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਏਕਤਾ ਡਕੌਂਦਾ ਧਨੇਰ ਵੱਲੋਂ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਉਗਰਾਹਾਂ ਜਥੇਬੰਦੀ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਜਥੇਬੰਦੀ 29 ਜੂਨ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕਰੇਗੀ। ਸਨਿੱਚਰਵਾਰ ਨੂੰ ਪਿੰਡ ਉਗਰਾਹਾਂ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ਅਤੇ ਰਾਮਸ਼ਰਨ ਸਿੰਘ ਉਗਰਾਹਾਂ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਕਿਸਾਨਾਂ ਦੀ ਮੌਤ ਦੇ ਵਾਰੰਟਾਂ ਤੇ ਦਸਤਖ਼ਤ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਵਪਾਰ ਸਮਝੌਤੇ ਅਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈਕੇ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀ ਕੇ ਯੂ ਏਕਤਾ ਡਕੌਂਦਾ ਧਨੇਰ ਵੱਲੋਂ ਦਿੱਤੇ ਜਾ ਰਹੇ ਇੱਕ ਰੋਜ਼ਾ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਲੋਕਾਂ ਵਿੱਚ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਆਖਿਆ ਕਿ ਬਿਜਲੀ ਐਕਟ 2025, ਸੀਡ ਬਿਲ ਅਤੇ ਮਨਰੇਗਾ ਕਾਨੂੰਨ ਵਿੱਚ ਤਬਦੀਲੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਲੱਗ ਰਹੇ ਬਿਜਲੀ ਕੱਟਾਂ ਤੇ ਕਿਸਾਨਾਂ ਨੇ ਨਰਾਜ਼ਗੀ ਜ਼ਾਹਿਰ ਕੀਤੀ ਹੈ। ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਚਾਰ ਜੁਲਾਈ ਨੂੰ ਸੁਨਾਮ ਬਲਾਕ ਵਿੱਚੋਂ 50 ਬੱਸਾਂ ਦਾ ਕਾਫਲਾ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ ਜਿਸ ਦੀ ਤਿਆਰੀ ਵਜੋਂ 29 ਜੁਲਾਈ ਨੂੰ ਸੁਨਾਮ ਬਲਾਕ ਦੇ ਦੋ ਦਰਜਨ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ