Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਾਦਲਾਂ ਵੱਲੋਂ ਕੀਤੇ ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

June 30, 2021 08:07 PM
SehajTimes


ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਮਹਿੰਗੀ ਬਿਜਲੀ ਹੋਣ ਦੇ ਬਾਵਜੂਦ ਆਮ ਲੋਕਾਂ ਅਤੇ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ ਕਿਉਂਕਿ ਪਿਛਲੀ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਗਲਤ ਬਿਜਲੀ ਸਮਝੌਤੇ ਕੀਤੇ ਸਨ। ਉਨ੍ਹਾਂ ਕਿਹਾ ਕਿ ਗਲਤ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਘਾਟ ਬਣੀ ਹੋਈ ਹੈ ਅਤੇ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ ਬਿਜਲੀ ਦੇਣ ਲਈ ਘਰਾਂ ਦੀ ਸਪਲਾਈ 'ਤੇ ਵੀ 4 ਤੋਂ 5 ਘੰਟੇ ਦੇ ਕੱਟ ਲਾਏ ਜਾ ਰਹੇ ਹਨ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਗਲਤ ਸਮਝੌਤਿਆਂ ਕਾਰਨ ਬਿਜਲੀ ਦੀ ਘਾਟ ਦਾ ਨੁਕਸਾਨ ਸਮੂਹ ਪੰਜਾਬ ਵਾਸੀਆਂ ਨੂੰ ਸਹਿਣਾ ਪੈ ਰਿਹਾ ਹੈ ਕਿਉਂਕਿ ਝੋਨੇ ਦੀ ਲੁਆਈ ਦੇ ਸੀਜਨ ਦੌਰਾਨ ਨਾ ਤਾਂ ਟਿਊਬਵੈਲਾਂ ਨੂੰ 8 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਾ ਹੀ ਘਰਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਦੋਂ ਕਿ ਪੰਜਾਬ ਵਿੱਚ ਹੋਰਨਾਂ ਰਾਜਾਂ ਤੋਂ ਮਹਿੰਗੀ ਬਿਜਲੀ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਬਿਜਲੀ ਸਮਝੌਤਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਇਹ ਸਮਝੌਤੇ ਰੱਦ ਕੀਤੇ ਜਾਣੇ ਚਾਹੀਦੇ ਹਨ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰੇਸਾਨ ਕੀਤਾ ਜਾ ਰਿਹਾ ਹੈ ਕਿਉਂਕਿ ਝੋਨੇ ਦੀ ਲੁਆਈ ਲਈ 8 ਘੰਟੇ ਬਿਜਲੀ ਦੀ ਸਪਲਾਈ ਪੂਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਿਟਡ (ਪੀਐਸਪੀਸੀਐਲ) ਨੇ ਆਕਲੀ ਭਾਜਪਾ ਸਰਕਾਰ ਵੱਲੋਂ ਲਾਏ ਗਏ ਤਿੰਨ ਪ੍ਰਾਈਵੇਟ ਬਿਜਲੀ ਪਾਵਰ ਪਲਾਂਟਾਂ ਨੂੰ ਹੁਣ ਤੱਕ 20,000 ਕਰੋੜ ਰੁਪਏ ਫਿਕਸ ਚਾਰਜ ਦੇ ਰੂਪ ਵਿੱਚ ਦਿੱਤੇ ਹਨ, ਜਿਨਾਂ ਵਿੱਚੋਂ ਕਰੀਬ 5700 ਕਰੋੜ ਰੁਪਏ ਦੀ ਅਦਾਇਗੀ ਬਿਨਾਂ ਬਿਜਲੀ ਲਏ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਬਿਨਾਂ ਬਿਜਲੀ ਖਰੀਦੇ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਪੈਸੇ ਬਾਦਲ ਸਰਕਾਰ ਵੱਲੋਂ ਕੀਤੇ ਗਲਤ ਸਮਝੌਤਿਆਂ ਕਾਰਨ ਦੇਣੇ ਪਏ ਹਨ, ਜਿਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਵੀ ਜੰਿਮੇਵਾਰ ਹਨ।
ਆਪ ਆਗੂ ਨੇ ਕਿਹਾ ਕਿ ਗਲਤ ਸਮਝੌਤਿਆਂ ਕਾਰਨ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਬਿਨਾਂ ਬਿਜਲੀ ਉਤਪਾਦਨ ਕੀਤੇ ਨੁਕਸਾਨ ਦੀ ਅਦਾਇਗੀ ਪੀਐਸਪੀਸੀਐਲ ਨੂੰ ਕਰਨੀ ਪੈਂਦੀ ਹੈ, ਪਰ ਲੋੜ ਸਮੇਂ ਬਿਜਲੀ ਦੀ ਪੂਰਤੀ ਨਾ ਕਾਰਨ 'ਤੇ ਇਨਾਂ ਪਾਵਰਾਂ ਪਲਾਂਟਾਂ ਨੂੰ ਜੁਰਮਾਨਾ ਕਰਨ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ। ਇਸ ਤੋਂ ਸਪਸਟ ਹੁੰਦਾ ਹੈ ਕਿ ਤਤਕਾਲੀ ਸਰਕਾਰ ਅਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਵਿਚਕਾਰ ਹੋਏ ਸਮਝੌਤੇ ਪੰਜਾਬ ਅਤੇ ਖੇਤੀਬਾੜੀ ਵਿਰੁੱਧ ਹਨ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀਆਂ ਗਲਤ ਨੀਤੀਆਂ ਨੇ ਲੋਕਾਂ ਨੂੰ ਬੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਇਨ੍ਹਾਂ ਆਗੂਆਂ ਨੇ ਪੰਜਾਬ ਵਿਚੋਂ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਨੂੰ ਖਤਮ ਕਰ ਦਿੱਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਦੀ ਜਾਂਚ ਕਰਨ ਅਤੇ ਵਾਈਟ ਪੇਪਰ ਜਾਰੀ ਕਾਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਬਿਜਲੀ ਸਮਝੌਤਿਆਂ ਦੀ ਜਾਂਚ ਕਰਵਾਈ ਅਤੇ ਨਾ ਹੀ ਵਾਈਟ ਪੇਪਰ ਜਾਰੀ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਕੰਪਨੀਆਂ ਨਾਲ ਮਿਲੇ ਹੋਣ ਦਾ ਦੋਸ ਲਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਜਾਣਬੁੱਝ ਕੇ ਸਰਕਾਰੀ ਪਾਵਰ ਪਲਾਂਟ ਬੰਦ ਕੀਤੇ ਹਨ, ਤਾਂ ਜੋ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਲਤ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਅਤੇ ਬਿਜਲੀ ਸਪਲਾਈ ਦੀ ਸੁਚੱਜਾ ਪ੍ਰਬੰਧ ਕੀਤਾ ਜਾਵੇ।

Have something to say? Post your comment

 

More in Chandigarh

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ