Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਇਲਾਜ ਦੀ ਸ਼ੁਰੂਆਤ

June 27, 2026 08:09 PM
Rozana Sehaj times
 
ਬੰਗਾ : ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਨਿਊਰੋਸਰਜਰੀ ਵਿਭਾਗ ਵਿਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਨਾਲ ਸੰਬੰਧਿਤ ਬਿਮਾਰੀਆਂ ਦੇ ਇਲਾਜ ਅਤੇ ਅਪਰੇਸ਼ਨਾਂ ਲਈ ਅਤਿ-ਆਧੁਨਿਕ ਨਿਊਰੋ ਨੈਵੀਗੇਸ਼ਨ ਸਿਸਟਮ ਦੀ ਸ਼ੁਰੂਆਤ ਹਸਪਤਾਲ ਦੇ ਮੁੱਖ ਨਿਊਰੋਸਰਜਨ ਡਾ. ਜਸਦੀਪ ਸਿੰਘ ਸੈਣੀ ਐਮ.ਸੀ.ਐਚ. ਦੀ ਅਗਵਾਈ ਵਿਚ  ਕਰ ਦਿੱਤੀ ਹੈ । ਇਸ ਤਕਨੀਕ ਦੇ ਨਾਲ ਮਰੀਜ਼ਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ । ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮੀਡੀਆ ਨੂੰ ਦਿੰਦੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਹਮੇਸ਼ਾ ਹੀ ਲੋਕਾਂ ਨੂੰ ਆਧੁਨਿਕ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ । ਇਸੇ ਤਹਿਤ ਹਸਪਤਾਲ ਵਿਚ ਆਧੁਨਿਕ ਥਰੀ ਡੀ ਨਿਊਰੋ ਨੈਵੀਗੇਸ਼ਨ ਸਿਸਟਮ  ਮਰੀਜ਼ਾਂ ਨੂੰ ਉੱਚ ਪੱਧਰੀ ਨਿਊਰੋਸਰਜਰੀ ਸੇਵਾਵਾਂ ਦਾ ਆਰੰਭ ਕੀਤਾ ਗਿਆ ਹੈ। ਡਾ. ਸੈਣੀ ਨੇ ਕਿਹਾ ਕਿ ਥਰੀ ਡੀ ਨਿਊਰੋ ਨੈਵੀਗੇਸ਼ਨ ਸਿਸਟਮ ਆਧੁਨਿਕ ਨਿਊਰੋਸਰਜਰੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ ਅਤੇ ਇਸ ਤਕਨੀਕ ਨਾਲ ਹੋਣ ਵਾਲੇ ਅਪਰੇਸ਼ਨਾਂ ਨਾਲ ਮਰੀਜ਼ਾਂ ਨੂੰ ਵਧੇਰੇ ਸੁਰੱਖਿਅਤ ਅਤੇ ਮਿਆਰੀ ਇਲਾਜ ਦੀ ਸਹੂਲਤ ਮਿਲਦੀ ਹੈ । ਮਰੀਜ਼ ਛੇਤੀ ਤੰਦਰੁਸਤ ਹੁੰਦਾ ਹੈ ਅਤੇ ਹਸਪਤਾਲ ਵਿੱਚ ਘੱਟ ਰਹਿਣਾ ਪੈਂਦਾ ਹੈ। ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਸਾਇੰਸ ਵਿਭਾਗ ਵਿਚ ਸਿਰ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਅਤੇ ਐਕਸੀਡੈਂਟਾਂ ਵਿਚ ਦੇ ਗੰਭੀਰ ਜਖਮੀਆਂ ਲਈ ਦੇ ਇਲਾਜ ਲਈ 24 ਘੰਟੇ ਮਾਹਿਰ ਡਾਕਟਰ ਸਾਹਿਬਾਨ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਤਾਇਨਾਤ ਹੁੰਦੇ ਹਨ, ਜਿੱਥੇ ਆਈ ਸੀ ਯੂ, ਐਚ.ਡੀ.ਯੂ. ਅਤੇ ਅਮਰਜੈਂਸੀ ਵਾਰਡ ਨਵੀਨਤਮ ਮੋਨੀਟਰਾਂ, ਵੈਂਟੀਲੇਟਰਾਂ ਅਤੇ ਹੋਰ ਜੀਵਨ ਬਚਾਉ ਯੰਤਰਾਂ ਨਾਲ ਲੈਸ ਹਨ ।

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ