Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Delhi

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

June 27, 2026 08:14 PM
Rozana Sehaj times
 
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਉੱਤਰਾਖੰਡ ਵਿੱਚ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਦੌਰਾਨ ਬਣੇ ਹਾਲਾਤਾਂ ਨੂੰ ਬੜੀ ਸੰਜੀਦਗੀ ਅਤੇ ਸੂਝ-ਬੂਝ ਨਾਲ ਸੰਭਾਲਣ ਦੀ ਲੋੜ ਹੈ, ਤਾਂ ਜੋ ਲੱਖਾਂ ਸ਼ਰਧਾਲੂਆਂ ਦੀ ਆਸਥਾ ਅਤੇ ਯਾਤਰਾ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਨਿਹੰਗ ਸਿੰਘਾਂ ਨਾਲ ਵਾਪਰੀ ਘਟਨਾ ਅਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਚੁੱਕਾ ਹੈ। ਇਸ ਤੋਂ ਇਲਾਵਾ ਬੀਤੀ ਰਾਤ ਸਰਹੱਦੀ ਖੇਤਰ ਵਿੱਚ ਬਣੇ ਤਣਾਅ ਨੂੰ ਵੀ ਨਿਹੰਗ ਜਥੇਬੰਦੀਆਂ ਦੇ ਸੀਨੀਅਰ ਸਿੰਘਾਂ ਅਤੇ ਪ੍ਰਸ਼ਾਸਨ ਨੇ ਆਪਸੀ ਗੱਲਬਾਤ ਰਾਹੀਂ ਸੁਖਾਵੇਂ ਢੰਗ ਨਾਲ ਸੁਲਝਾ ਲਿਆ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਉਤਰਾਖੰਡ ਦੇ ਮੁੱਖ ਮੰਤਰੀ ਦਫ਼ਤਰ ਦੇ ਉੱਚ ਅਧਿਕਾਰੀਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਨਿਹੰਗ ਸਿੰਘਾਂ ਵਿਰੁੱਧ ਦਰਜ ਮਾਮਲਿਆਂ ਦੀ ਸਮੀਖਿਆ ਕਰਕੇ ਜਲਦ ਉਚਿਤ ਰਾਹਤ ਦਿੱਤੀ ਜਾਵੇਗੀ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਬਰ ਅਤੇ ਸੰਜਮ ਤੋਂ ਕੰਮ ਲੈਣ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਉੱਤਰਾਖੰਡ ਸਰਕਾਰ ਨੂੰ ਅਪੀਲ ਕੀਤੀ ਕਿ ਜਾਂਚ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਨਿਰਦੋਸ਼ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਤਾਂ ਜੋ ਸਿੱਖ ਸੰਗਤ ਦੇ ਮਨਾਂ ਵਿੱਚ ਪੈਦਾ ਹੋਈ ਚਿੰਤਾ ਦਾ ਜਲਦੀ ਨਿਵਾਰਨ ਹੋ ਸਕੇ।

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ