Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਹੱਦ 'ਤੇ ਨਵੀਂ ਲਕੀਰ ਪੰਜਾਬ ਦੇ ਲੋਕਾਂ ਨਾਲ ਧੱਕਾ, ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ: ਅਜੇਪਾਲ ਸਿੰਘ ਬਰਾੜ

June 27, 2026 08:22 PM
Rozana Sehaj times
 
ਫਾਜ਼ਿਲਕਾ : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਬਾਰਡਰ ਸੁਰੱਖਿਆ ਦੇ ਨਾਂ 'ਤੇ ਬਣਾਏ ਜਾ ਰਹੇ ਨਵੇਂ ਬੰਨ੍ਹ ਅਤੇ ਲਕੀਰ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ 1947 ਦੀ ਵੰਡ ਦੇ ਡੂੰਘੇ ਜ਼ਖ਼ਮ ਸਹਿ ਰਿਹਾ ਹੈ, ਪਰ ਹੁਣ ਸਰਹੱਦ ਤੋਂ ਦੋ ਤੋਂ ਢਾਈ ਕਿਲੋਮੀਟਰ ਅੰਦਰ ਇੱਕ ਹੋਰ ਲਕੀਰ ਖਿੱਚ ਕੇ ਸਰਹੱਦੀ ਲੋਕਾਂ ਨਾਲ ਨਵਾਂ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ ਸਵਾ ਕਿਲੋਮੀਟਰ ਚੌੜਾ ਅਤੇ ਲਗਭਗ 30 ਫੁੱਟ ਉੱਚਾ ਬੰਨ੍ਹ ਬਣਨ ਨਾਲ ਕੇਵਲ ਫਾਜ਼ਿਲਕਾ ਜ਼ਿਲ੍ਹੇ ਦੇ ਹੀ 20 ਤੋਂ 22 ਪਿੰਡ ਇਸ ਦੇ ਪਾਰ ਰਹਿ ਜਾਣਗੇ। ਇਸ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ, ਸਗੋਂ ਹੜ੍ਹਾਂ ਜਾਂ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਉਸ ਇਲਾਕੇ ਦੇ ਵਸਨੀਕਾਂ ਦੀ ਜਾਨ-ਮਾਲ ਦੀ ਸੁਰੱਖਿਆ ਵੀ ਬਹੁਤ ਸੰਕਟ  ਵਿੱਚ ਪੈ ਜਾਵੇਗੀ। ਸਰਦਾਰ ਬਰਾੜ ਨੇ ਕਿਹਾ ਕਿ ਸਰਹੱਦੀ ਵਸਨੀਕਾਂ ਦੀਆਂ ਭਾਵਨਾਵਾਂ ਅਤੇ ਜੀਵਨ ਨਾਲ ਜੁੜੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਕੋਈ ਵੀ ਫ਼ੈਸਲਾ ਥੋਪਣਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਵਿਰੁਧ ਹੈ। ਉਨ੍ਹਾਂ ਕੇਂਦਰ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਹੈ ਕਿ ਸਰਹੱਦੀ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਅਜਿਹੀ ਕੋਈ ਵੀ ਯੋਜਨਾ ਲਾਗੂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਨੇ ਪਿੰਡ ਨੂਰਸ਼ਾਹ ਸਥਿਤ ਗੁਰਦੁਆਰਾ ਚੜ੍ਹਦੀ ਕਲਾ ਵਿਖੇ ਅਰਦਾਸ ਉਪਰੰਤ ਮਿਸਲ ਸਤਲੁਜ ਵੱਲੋਂ"ਚੜ੍ਹਦੀ ਕਲਾ ਰੈਲੀ ਕੀਤੀ ਜਾਣੀ ਹੈ । ਇਸ ਮੌਕੇ ਮਿਸਲ ਸਤਲੁਜ ਜਥੇਬੰਦੀ ਵੱਲੋਂ ਚੜ੍ਹਦੀ ਕਲਾ ਰੈਲੀ ਵਿੱਚ ਸ਼ਮੂਲੀਅਤ ਕਰਦਿਆਂ ਹਰ ਸੰਭਵ ਸਹਿਯੋਗ ਅਤੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਗਿਆ।
 
 
 
*ਤਸਵੀਰ ਕੈਪਸ਼ਨ ਸਰਦਾਰ ਅਜੇਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਜਥੇਬੰਦੀ ਅਤੇ ਸਰਦਾਰ ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਇਲਾਕੇ ਦੇ ਵਸਨੀਕਾਂ ਨੂੰ ਮਿਲਦੇ ਹੋਏ।*

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ