Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੁੱਖ ਮੰਤਰੀ ਭਗਵੰਤ ਮਾਨ ਦਾ ਇੰਦਰਜੀਤ ਸਿੰਘ ਸੰਧੂ ਵੱਲੋਂ ਗਰਮਜੋਸ਼ੀ ਨਾਲ ਸਵਾਗਤ

June 27, 2026 08:26 PM
Rozana Sehaj times
 
ਸਨੌਰ, 27 ਜੂਨ (ਅਸ਼ਮੀਤ ਵਿਰਕ) : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਆਗੂ ਸੀਨੀਅਰ ਲੀਡਰ ਅਤੇ ਪੰਜਾਬ ਸਟੇਟ ਕਨਵੇਅਰ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ 36 ਬਟਾਲੀਅਨ ਦੇ ਹੇਲੀਪੈਡ ਵਿਖੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਓਹਨਾ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਲਏ ਜਾ ਰਹੇ ਮਹੱਤਵਪੂਰਨ ਫ਼ੈਸਲਿਆਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਮਹਿਲਾਵਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ। ਸੰਧੂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂ ਨੂੰ ਹਰ ਮਹੀਨੇ 10,000 ਰੁਪਏ ਮਾਣ-ਭੱਤਾ ਦੇਣ ਦੇ ਫ਼ੈਸਲੇ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਸਰਪੰਚ ਹੋਰ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਹਿਤ ਵਿੱਚ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ, ਜਿਸ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਨੌਰ ਹਲਕੇ ਨਾਲ ਸਬੰਧਤ ਕੁਝ ਅਹਿਮ ਮਸਲਿਆਂ ਤੋਂ ਵੀ ਜਾਣੂ ਕਰਵਾਇਆ।


Have something to say? Post your comment