Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

June 27, 2026 08:50 PM
Rozana Sehaj times

ਅੰਮ੍ਰਿਤਸਰ : ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਵਿਸ਼ੇਸ਼ ਤੌਰ `ਤੇ ਮੌਜੂਦ ਰਹੇ। ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਾਰੇ ਬੱਚੇ ਸੂਬਾ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਨਾਲ ਉਚੇਰੀ ਸਿੱਖਿਆ ਦੇ ਸੁਧਾਰ ਲਈ ਵੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ  ਉਨ੍ਹਾਂ ਨੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਦਾ ਨਿੱਜੀ ਤੌਰ `ਤੇ ਵੀ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਸਿੱਖਿਆ ਦੇ ਖੇਤਰ ਵਿੱਚ ਇਸ ਵੇਲੇ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਰਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਰੱਟੇ ਦੀ ਜਗ੍ਹਾ ਸਮਝਣ ਵਾਲੀ ਹੋਣੀ ਚਾਹੀਦੀ ਹੈ। ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਪੱਖ ਤੋਂ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ। ਇਸ ਮੌਕੇ ਉਨ੍ਹਾਂ ਬੱਚਿਆ ਤੋਂ ਵੀ ਸੁਝਾਅ ਲਏ ਕਿ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ `ਚ ਕੀ ਬਦਲਾਅ ਕਰਨੇ ਚਾਹੀਦੇ ਹੈ। ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਿਛਲੇ ਸਮੇਂ ਦੌਰਾਨ ਸਕੂਲਾਂ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਅ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 332 ਵਿਦਿਆਰੀਆਂ ਦਾ ਵਿਸ਼ੇਸ਼ ਤੌਰ `ਤੇ ਸਨਾਮਨ ਕੀਤਾ ਗਿਆ। ਇਸ ਮੌਕੇ ਸਕੂਲ ਆਫ਼ ਐਮੀਂਨੈਂਸ, ਮਾਲ ਰੋਡ, ਅੰਮ੍ਰਿਤਸਰ ਦੀ ਵਿਦਿਆਰਥਣ ਟੀਆ  ਜਿਸ ਦੀ ਇਸਰੋ ਵਿੱਚ ਚੋਣ ਹੋਈ ਹੈ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸਰੋ ਵੱਲੋਂ 108 ਦੇਸ਼ਾਂ ਵਿੱਚੋਂ ਹੋਣਹਾਰ ਵਿਦਿਆਰਥੀਆਂ ਦੀ ਚੋਣ ਲਈ ਟੈਸਟ ਲਿਆ ਗਿਆ ਸੀ ਜਿਸ ਵਿੱਚ ਭਾਰਤ ਵੱਲੋਂ ਟੀਆ ਦੀ ਚੋਣ ਹੋਈ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੰਵਲਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਖੰਨਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼