Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

June 27, 2026 08:54 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ 20-ਅਟਾਰੀ (ਐਸ.ਸੀ.) ਦੇ ਬੂਥ ਨੰਬਰ 101 ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਤਪਾਲ ਸਿੰਘ ਵੱਲੋਂ ਇੱਕ ਵਿਲੱਖਣ ਉਦਾਹਰਨ ਪੇਸ਼ ਕਰਦਿਆਂ ਜੁੜਵਾਂ ਭਰਾਵਾਂ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੇ ਘਰ ਪਹੁੰਚ ਕੇ ਗਣਨਾ ਫਾਰਮ ਵੰਡੇ ਗਏ।ਇਹ ਦੋਵੇਂ ਭਰਾ ਜੁੜਵਾਂ ਹੋਣ ਦੇ ਬਾਵਜੂਦ ਵੱਖ-ਵੱਖ ਯੋਗ ਵੋਟਰ ਵਜੋਂ ਰਜਿਸਟਰਡ ਹਨ। ਬੀ.ਐਲ.ਓ. ਵੱਲੋਂ ਉਨ੍ਹਾਂ ਦੀ ਪਛਾਣ ਦੀ ਤਸਦੀਕ ਕਰਦਿਆਂ ਜਨਮ ਮਿਤੀ, ਪਰਿਵਾਰਕ ਵੇਰਵੇ, ਰਿਸ਼ਤੇ, ਮੌਜੂਦਾ ਪਤੇ ਅਤੇ ਹੋਰ ਲੋੜੀਂਦੀ ਜਾਣਕਾਰੀ ਦੀ ਜਾਂਚ ਕੀਤੀ ਗਈ ਅਤੇ ਪ੍ਰੀ-ਫਿਲਡ ਗਣਨਾ ਫਾਰਮ ਉਨ੍ਹਾਂ ਨੂੰ ਸੌਂਪੇ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀ ਐੱਸ.ਆਈ.ਆਰ.-2026 ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸ਼ੁੱਧ, ਪਾਰਦਰਸ਼ੀ, ਭਰੋਸੇਯੋਗ ਅਤੇ ਸਮਾਵੇਸ਼ੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ 2134 ਬੀ.ਐਲ.ਓਜ਼ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਜਾਂ ਦੁਹਰਾਈ ਐਂਟਰੀ ਨੂੰ ਦੂਰ ਕੀਤਾ ਜਾ ਸਕੇ। ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜੁੜਵਾਂ ਭਰਾ ਸੋਹਣਾ ਤੇ ਮੋਹਣਾ ਦੇ ਘਰ ਜਾ ਕੇ ਫਾਰਮ ਵੰਡਣਾ ਇਹ ਦਰਸਾਉਂਦਾ ਹੈ ਕਿ ਚੋਣ ਕਮਿਸ਼ਨ ਦੀ ਇਹ ਮੁਹਿੰਮ ਹਰ ਵੋਟਰ ਤੱਕ ਨਿੱਜੀ ਪੱਧਰ `ਤੇ ਪਹੁੰਚਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਵਿਲੱਖਣ ਸਥਿਤੀ ਜਾਂ ਹਾਲਾਤ ਕਾਰਨ ਵੋਟਰ ਸੂਚੀ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੱਸਿਆ ਕਿ -2026 ਤਹਿਤ ਘਰ-ਘਰ ਤਸਦੀਕ, ਦਿਵਿਆਂਗ (ਪੀ.ਡਬਲਿਊ.ਡੀ.) ਵੋਟਰਾਂ ਅਤੇ ਸੀਨੀਅਰ ਨਾਗਰਿਕਾਂ ਲਈ ਵਿਸ਼ੇਸ਼ ਸਹੂਲਤਾਂ, ਮੋਬਾਈਲ ਐਪਾਂ ਰਾਹੀਂ ਸੋਧ ਅਤੇ ਰਜਿਸਟ੍ਰੇਸ਼ਨ ਦੀ ਸਹੂਲਤ ਅਤੇ ਜਨਮ-ਮੌਤ ਦੇ ਰਿਕਾਰਡਾਂ ਨਾਲ ਵੋਟਰ ਸੂਚੀਆਂ ਦੀ ਮਿਲਾਨੀ ਵਰਗੇ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਅਪਡੇਟ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ, ਪ੍ਰੀ-ਫਿਲਡ ਗਣਨਾ ਫਾਰਮ ਦੀ ਧਿਆਨ ਨਾਲ ਜਾਂਚ ਕਰਨ, ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ ਅਤੇ ਇਸ ਮਹੱਤਵਪੂਰਨ ਲੋਕਤੰਤਰੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ.-2026 ਦਾ ਸੰਦੇਸ਼ ਹੈ ਕਿ "ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਐਂਟਰੀ ਵੋਟਰ ਸੂਚੀ ਵਿੱਚ ਦਰਜ ਨਾ ਹੋਵੇ।"

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ