Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

June 27, 2026 08:58 PM
Rozana Sehaj times

ਚੰਡੀਗੜ੍ਹ : ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 3,763 ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨ, ਪਿੰਡ ਵਿਕਾਸ ਯੋਜਨਾਵਾਂ (ਵੀ.ਡੀ.ਪੀ.) ਤਿਆਰ ਕਰਨ ਅਤੇ ਯੋਜਨਾਬੰਦੀ ਨਾਲ ਸਬੰਧਤ ਹੋਰ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 242 ਚੁਣੇ ਗਏ ਪਿੰਡਾਂ ਵਿੱਚੋਂ ਹਰੇਕ ਪਿੰਡ ਲਈ ਵਿਕਾਸ ਕਾਰਜਾਂ ਦੇ ਵਿੱਤੀ ਪਾੜੇ ਨੂੰ ਪੂਰਨ ਕਰਨ (ਗੈਪ-ਫਿਲਿੰਗ) ਵਾਸਤੇ 20 ਲੱਖ ਰੁਪਏ ਦੀ ਗ੍ਰਾਂਟ ਵੀ ਮਨਜ਼ੂਰ ਕੀਤੀ ਗਈ ਹੈ, ਜਿਸ ਦੀ ਵਰਤੋਂ ਪਿੰਡ ਵਿਕਾਸ ਯੋਜਨਾਵਾਂ ਰਾਹੀਂ ਪਛਾਣੀਆਂ ਗਈਆਂ ਸਥਾਨਕ ਬਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਗਰਾਮਾਂ ਦੇ ਆਪਸੀ ਤਾਲਮੇਲ (ਕਨਵਰਜੈਂਸ) 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਉਪਲਬਧ ਸਰੋਤਾਂ ਦੀ ਸੁਚੱਜੀ ਅਤੇ ਨਤੀਜਾ-ਮੁਖੀ ਢੰਗ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਪ੍ਰਭਾਵਸ਼ਾਲੀ ਯੋਜਨਾਬੰਦੀ, ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਗੀਆਂ ਤਾਂ ਜੋ ਵਿਕਾਸ ਦੇ ਵੱਧ ਤੋਂ ਵੱਧ ਨਤੀਜੇ ਸਾਹਮਣੇ ਆ ਸਕਣ। ਮੰਤਰੀ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਬਹੁ-ਗਿਣਤੀ ਵਾਲੇ ਪਿੰਡਾਂ ਨੂੰ ਮਾਡਲ (ਆਦਰਸ਼) ਪਿੰਡਾਂ ਵਿੱਚ ਤਬਦੀਲ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਲੋੜੀਂਦੇ ਬਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ, ਜਨਤਕ ਸਹੂਲਤਾਂ ਦਾ ਵਿਸਥਾਰ ਕਰਕੇ ਅਤੇ ਇੱਕ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜੋ ਹਰ ਨਾਗਰਿਕ ਲਈ ਸਨਮਾਨ, ਬਿਹਤਰ ਮੌਕੇ ਅਤੇ ਮਿਆਰੀ ਜੀਵਨ ਪੱਧਰ ਨੂੰ ਉਤਸ਼ਾਹਿਤ ਕਰੇ।

 
 

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ