Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਚ, ਕਟੌਤੀ ਲੌਂਗੋਵਾਲ 'ਚ ਕਿਸਾਨਾਂ ਨੇ ਦਿੱਤਾ ਧਰਨਾ

June 28, 2026 06:17 PM
Rozana Sehaj times
 
ਸੁਨਾਮ, 28 ਜੂਨ (ਪੰਜਾਬੀ ਸਹਿਜ ਟਾਈਮਜ਼) :   ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਵਿੱਚ ਕਟੌਤੀ ਕਰਨ ਤੋਂ ਖਫ਼ਾ ਕਿਸਾਨਾਂ ਨੇ ਲੌਂਗੋਵਾਲ ਵਿਖੇ ਬਿਜਲੀ ਗਰਿੱਡ ਸਾਹਮਣੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਆਖਿਆ ਕਿ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਬਜਾਏ ਤਿੰਨ ਤੋਂ ਚਾਰ ਘੰਟੇ ਦੇਣ ਤੇ ਝੋਨੇ ਦੀ ਲਵਾਈ ਵਿੱਚ ਰੁੱਝੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਲੌਂਗੋਵਾਲ ਵਿਖੇ ਬਿਜਲੀ ਗਰਿੱਡ ਅੱਗੇ ਧਰਨਾ ਦੇ ਕੇ ਰੋਸ ਜਤਾਇਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਿਜਲੀ ਵਿਭਾਗ ਵੱਲੋਂ ਜੇਈ ਗੁਰਮੀਤ ਸਿੰਘ ਨੇ ਆ ਕੇ ਵਿਸ਼ਵਾਸ ਦਿਵਾਇਆ ਕਿ ਦੋ ਦਿਨਾਂ ਵਿੱਚ ਸਪਲਾਈ ਸਹੀ ਕਰ ਦਿੱਤੀ ਜਾਵੇਗੀ ਅਤੇ ਪਿਛਲੇ ਜੋ ਬਿਜਲੀ ਘੱਟ ਆਈ ਹੈ ਉਹ ਬਕਾਇਆ ਵੀ ਨਾਲ ਹੀ ਦਿੱਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਨੇ ਦੱਸਿਆ ਕਿ ਜਿੱਥੇ ਭਗਵੰਤ ਮਾਨ ਸਰਕਾਰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਇਹ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ।  ਅੱਜ ਦੇ ਧਰਨੇ ਨੂੰ ਜ਼ਿਲ੍ਹਾ ਆਗੂ ਅਵਤਾਰ ਸਿੰਘ ਸ਼ਾਹੋਕੇ, ਗੁਰਮੇਲ ਸਿੰਘ ਉਭਾਵਾਲ, ਇਕਾਈ ਲੌਂਗੋਵਾਲ ਦੇ ਪ੍ਰਧਾਨ ਹਰਦੇਵ ਸਿੰਘ ਦੁਲਟ,ਭੋਲਾ ਸਿੰਘ ਪਨਾਂਚ,ਚਰਨਾ ਸਿੰਘ ਸਤੀਪੁਰਾ ਅਤੇ ਜੋਗਾ ਸਿੰਘ ਢੱਡਰੀਆਂ ਨੇ ਸੰਬੋਧਨ ਕੀਤਾ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ