Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਬਿਜਲੀ ਬੋਰਡ ਦੀ ਬਦਹਾਲੀ ਕਾਰਨ ਕਿਸਾਨ ਭਾਰੀ ਪ੍ਰੇਸ਼ਾਨ

June 28, 2026 08:45 PM
Rozana Sehaj times
ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ ਡੱਬ ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਬਿਆਨ ਰਾਹੀਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਬੋਰਡ ਦੀ ਕਾਰਗੁਜ਼ਾਰੀ ਬਹੁਤ ਮਾੜੀ ਹੋ ਚੁੱਕੀ ਹੈ। ਕਿਸਾਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵਿੱਚ ਮੁਲਾਜ਼ਮਾਂ ਦੀ ਵੱਡੀ ਘਾਟ ਕਾਰਨ ਬਿਜਲੀ ਦੇ ਨੁਕਸ ਠੀਕ ਕਰਨ ਵਿੱਚ ਦੇਰੀ ਹੋ ਰਹੀ ਹੈ। ਕਈ ਥਾਵਾਂ ’ਤੇ ਲੋਕ ਆਪਣੀ ਜਾਨ ਜੋਖਮ ਵਿੱਚ ਪਾ ਕੇ ਖੁਦ ਹੀ ਬਿਜਲੀ ਸਬੰਧੀ ਕੰਮ ਕਰਨ ਲਈ ਮਜਬੂਰ ਹਨ, ਜੋ ਬਹੁਤ ਹੀ ਚਿੰਤਾਜਨਕ ਅਤੇ ਖਤਰਨਾਕ ਸਥਿਤੀ ਹੈ।
ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਤੋਂ ਮੰਗ ਕੀਤੀ ਕਿ: * ਕਿਸਾਨਾਂ ਨੂੰ ਐਲਾਨੇ ਹੋਏ ਸ਼ਡਿਊਲ ਮੁਤਾਬਕ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।* ਬਿਜਲੀ ਬੋਰਡ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ। * ਖਰਾਬ ਟਰਾਂਸਫਾਰਮਰ ਅਤੇ ਬਿਜਲੀ ਦੇ ਨੁਕਸ ਤੁਰੰਤ ਠੀਕ ਕਰਨ ਲਈ ਲੋੜੀਂਦਾ ਸਟਾਫ਼ ਅਤੇ ਸਾਮਾਨ ਮੁਹੱਈਆ ਕਰਵਾਇਆ ਜਾਵੇ। * ਲੋਕਾਂ ਨੂੰ ਆਪਣੀ ਜਾਨ ਖਤਰੇ ਵਿੱਚ ਪਾ ਕੇ ਬਿਜਲੀ ਸਬੰਧੀ ਕੰਮ ਕਰਨ ਲਈ ਮਜਬੂਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਸੰਘਰਸ਼ ਨੂੰ ਕਰਨ ਲਈ ਮਜਬੂਰ ਹੋਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼