Monday, June 16, 2025

National

ਲਾਲ ਕਿਲ੍ਹਾ ਹਿੰਸਾ ਮਾਮਲੇ ’ਚ 50 ਹਜ਼ਾਰ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ

July 01, 2021 07:21 AM
SehajTimes

ਨਵੀਂ ਦਿੱਲੀ : 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਵਾਪਰੀ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਕ੍ਰਾਇਮ ਬ੍ਰਾਂਚ ਨੇ ਇੱਕ ਹੋਰ ਆਰੋਪੀ ਬੂਟਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।ਫੜੇ ਗਏ ਮੁਲਾਜ਼ਮ ਤੇ ਪੁਲਿਸ ਵੱਲੋਂ 50 ਹਜ਼ਾਰ ਰੁਪਏ ਇਨਾਮ ਰੱਖਿਆ ਗਿਆ ਸੀ ।ਬੂਟਾ ਸਿੰਘ ਲਾਲ ਕਿਲ੍ਹੇ ‘ਚ ਕੇਸਰੀ ਝੰਡਾ ਲਹਿਰਾਉਣ ਵਾਲੇ ਮੁਲਜ਼ਮ ਜੁਗਰਾਜ ਨਾਲ ਸੀ। ਬੂਟਾ ਸਿੰਘ ਪੰਜਾਬ ਦਾ ਰਹਿਣ ਵਾਲਾ ਹੈ। ਤੁਹਾਨੰ ਦੱਸ ਦੇਈਏ ਕਿ 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਦੀ ਫਸੀਲ ਤੋਂ ਕੇਸਰੀ ਝੰਡਾ ਲਹਿਰਾਉਣ ਦੇ ਦੋਸ਼ ਵਿਚ ਬੂਟਾ ਸਿੰਘ ਫਰਾਰ ਚੱਲ ਰਿਹਾ ਸੀ। ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਝੜਪਾਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਲਾਲ ਕਿਲ੍ਹਾ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ ਅਤੇ ਇਸ ਮਾਮਲੇ ਵਿਚ ਬੂਟਾ ਸਿੰਘ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ।

Have something to say? Post your comment