Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

June 28, 2026 08:58 PM
Rozana Sehaj times
ਫਰੀਦਕੋਟ, 28 ਜੂਨ (ਪੰਜਾਬੀ ਸਹਿਜ ਟਾਈਮਜ਼) : ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਦੀ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਅਤੇ ਸਿਖਲਾਈ ਦਿੱਤੀ ਗਈ। ਸਥਾਨਕ ਟ੍ਰੇਨਿੰਗ ਅਨੈਕਸੀ ਵਿਖੇ ਡਾਇਗਨੌਸਟਿਕ ਕਿੱਟ ਸਬੰਧੀ ਚੱਲ ਰਹੀ ਸਿਖਲਾਈ ਦੌਰਾਨ ਜ਼ਿਲ੍ਹਾ ਕਮਿਊਨਿਟੀ ਮੋਬਲਾਈਜ਼ਰ ਸੰਦੀਪ ਕੁਮਾਰ ਛੋਕਰਾ, ਕਮਿਊਨਿਟੀ ਹੈਲਥ ਅਫ਼ਸਰ ਜਸਵੰਤ ਕੌਰ ਅਤੇ ਸੰਦੀਪ ਸਿੰਘ ਵੱਲੋਂ ਆਸ਼ਾ ਵਰਕਰਾਂ ਨੂੰ ਡੇਂਗੂ ਦੀ ਰੋਕਥਾਮ, ਲੱਛਣਾਂ ਦੀ ਪਛਾਣ, ਮੱਛਰ ਦੇ ਪ੍ਰਜਨਨ ਸਥਾਨਾਂ ਦੀ ਪਛਾਣ ਅਤੇ ਫੀਲਡ ਵਿੱਚ ਆਮ ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰਨ ਸਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ। ਇਸ ਲਈ ਸਿਹਤ ਵਿਭਾਗ ਵੱਲੋਂ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਤੌਰ 'ਤੇ ਸਿਖਲਾਈ ਦੇ ਕੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰਾਂ, ਦੁਕਾਨਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਹੋਰ ਜਨਤਕ ਥਾਵਾਂ 'ਤੇ ਲਗਾਤਾਰ ਲਾਰਵਾ ਸਰਵੇ ਕਰ ਰਹੀਆਂ ਹਨ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਿਮਾਸ਼ੂ ਗੁਪਤਾ ਦੀ ਅਗਵਾਈ ਅਤੇ ਸਿਹਤ ਸੁਪਰਵਾਈਜ਼ਰ ਧਰਮਿੰਦਰ ਸਿੰਘ, ਮਨਦੀਪ ਸਿੰਘ, ਹਰਭਜਨ ਸਿੰਘ ਅਤੇ ਸੁਰੇਸ਼ ਕੁਮਾਰ ਦੀ ਨਿਗਰਾਨੀ ਹੇਠ ਗਠਿਤ ਟੀਮਾਂ ਵੱਲੋਂ ਜਿੱਥੇ ਵੀ ਮੱਛਰ ਦਾ ਲਾਰਵਾ ਮਿਲ ਰਿਹਾ ਹੈ, ਉਸ ਨੂੰ ਤੁਰੰਤ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਦੋਂ ਉਨ੍ਹਾਂ ਦੇ ਘਰ ਪਹੁੰਚਣ ਤਾਂ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਸਰੀਰ 'ਤੇ ਲਾਲ ਦਾਣੇ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਡੇਂਗੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਡਾਕਟਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਪੂਰੀ ਤਰ੍ਹਾਂ ਮੁਫ਼

Have something to say? Post your comment