Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਅਧਿਆਪਕਾਂ ਲਈ 'ਇਨਕਲੂਸਿਵ ਅਤੇ ਸਾਈਕੋਲੋਜੀਕਲ ਸੇਫ਼ ਕਲਾਸਰੂਮ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ

June 28, 2026 09:02 PM
Rozana Sehaj times
 
ਦੇਵੀਗੜ, 28 ਜੂਨ (ਸਾਨੀਆ ਸਿੰਘ ) : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ   ਵਿਖੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਜਮਾਤ  ਦੇ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਇੱਕ ਰੋਜ਼ਾ ਵਿਸ਼ੇਸ਼ ਸੈਮੀਨਾਰ  ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ 'ਇਨਕਲੂਸਿਵ ਐਂਡ ਸਾਈਕੋਲੋਜੀਕਲ ਸੇਫ਼ ਕਲਾਸਰੂਮ'  ਵਿਸ਼ੇ 'ਤੇ ਕਰਵਾਈ ਗਈ, ਜਿਸ ਵਿੱਚ ਸਕੂਲ ਦੇ ਸਮੂਹ ਸਟਾਫ਼ ਨੇ ਹਿੱਸਾ ਲਿਆ।
ਇਸ ਵਰਕਸ਼ਾਪ ਵਿੱਚ  ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਮਾਹਿਰ ਸ਼੍ਰੀ ਮਨੀਸ਼ ਮਿਸ਼ਰਾ ਨੇ  ਸ਼ਿਰਕਤ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇੱਕ ਆਦਰਸ਼ ਜਮਾਤ ਉਹ ਹੁੰਦੀ ਹੈ ਜਿੱਥੇ ਹਰ ਬੱਚਾ ਮਾਨਸਿਕ ਤੌਰ 'ਤੇ ਸੁਰੱਖਿਅਤ ਮਹਿਸੂਸ ਕਰੇ ਅਤੇ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੇ ਵਿਚਾਰ ਸਾਂਝੇ ਕਰ ਸਕੇ। ਉਨ੍ਹਾਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਉਦਾਹਰਨਾਂ ਰਾਹੀਂ ਅਧਿਆਪਕਾਂ ਨੂੰ ਸਿਖਾਇਆ ਕਿ ਜਮਾਤ ਵਿੱਚ ਵਧੀਆ  ਮਾਹੌਲ ਕਿਵੇਂ ਸਿਰਜਿਆ ਜਾਵੇ, ਜਿੱਥੇ ਹਰ ਪਿਛੋਕੜ ਅਤੇ ਹਰ ਯੋਗਤਾ ਵਾਲੇ ਬੱਚੇ ਨੂੰ ਬਰਾਬਰ ਮਹਿਸੂਸ ਹੋਵੇ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸ਼੍ਰੀ ਮਨੀਸ਼ ਮਿਸ਼ਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਰਕਸ਼ਾਪ ਤੋਂ ਸਿੱਖੇ ਗਏ ਨੁਕਤੇ ਅਧਿਆਪਕਾਂ ਨੂੰ ਜਮਾਤ ਦੇ ਅੰਦਰ ਬੱਚਿਆਂ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿੱਚ ਵੀ ਅਧਿਆਪਕਾਂ ਲਈ ਅਜਿਹੇ ਸਿਖਲਾਈ ਪ੍ਰੋਗਰਾਮ ਉਲੀਕੇ ਜਾਂਦੇ ਰਹਿਣਗੇ। ਅੰਤ ਵਿੱਚ ਉਨ੍ਹਾਂ ਵੱਲੋਂ ਮਿਸ਼ਰਾ ਜੀ ਨੂੰ ਯਾਦਗਾਰੀ ਚਿਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ |

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ