ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ ਡੱਬ) : ਪਿੰਡ ਸਾਘਣਾ ਵਿਖੇ ਬੀਕੇਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ ਯੂਨੀਅਨ ਦੇ ਆਗੂ ਡਾ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਕਈ ਮਸਲੇ ਕਾਫ਼ੀ ਸਮੇਂ ਤੋਂ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਜਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮਸਲਿਆਂ ਦਾ ਨਿਪਟਾਰਾ ਨਹੀਂ ਕੀਤਾ ਗਿਆ, ਜਿਸ ਕਰਕੇ ਮਜਬੂਰਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ।
ਬੀਕੇਯੂ ਏਕਤਾ ਉਗਰਾਹਾਂ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਜੂਨ ਨੂੰ ਵੱਡੀ ਗਿਣਤੀ ਵਿੱਚ ਐੱਸ.ਐੱਸ.ਪੀ. ਦਿਹਾਤੀ ਦਫ਼ਤਰ ਅੱਗੇ ਪਹੁੰਚ ਕੇ ਧਰਨੇ ਨੂੰ ਕਾਮਯਾਬ ਬਣਾਉਣ, ਤਾਂ ਜੋ ਲੰਬਿਤ ਮਸਲਿਆਂ ਦਾ ਜਲਦ ਅਤੇ ਨਿਰਪੱਖ ਹੱਲ ਕਰਵਾਇਆ ਜਾ ਸਕੇ ਇਸ ਮੌਕੇ ਕੁਲਬੀਰ ਸਿੰਘ ਜੇਠੂਵਾਲ ,ਮੰਗਲ ਸਿੰਘ ਸਾਘਣਾ , ਸੁਖਵਿੰਦਰ ਸਿੰਘ,ਸਾਹਿਬ ਸਿੰਘ,ਯਾਦਵਿੰਦਰ ਸਿੰਘ ,ਹਰਪਿੰਦਰ ਸਿੰਘ,ਨਵਜੋਤ ਸਿੰਘ,ਰਣਜੀਤ ਸਿੰਘ ਆਦਿ ਹਾਜ਼ਰ ਸਨ