Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

June 28, 2026 09:34 PM
Rozana Sehaj times

ਫ਼ਰੀਦਕੋਟ,  28 ਜੂਨ (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਹਿਲਾਂ ਹੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ। 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਟਿਕਾਊ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਜਗਤ ਲਈ ਇੱਕ ਇਤਿਹਾਸਕ ਦਿਨ ਹੈ। ਇਹ ਪੇਂਡੂ ਜਿੰਮ ਅਤੇ ਖੇਡ ਮੈਦਾਨ ਸਾਡੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਅਸੀਂ ਫ਼ਰੀਦਕੋਟ ਦੇ ਪਿੰਡ ਚੰਦ ਬਾਜਾ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ ਕੀਤਾ ਹੈ, ਅਤੇ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਿਲੱਖਣ ਅਤੇ ਇਤਿਹਾਸਕ ਪਹਿਲਕਦਮੀ 'ਤੇ ਵਧਾਈ ਦਿੰਦਾ ਹਾਂ। ਸਾਡਾ ਇੱਕੋ ਇੱਕ ਸੁਪਨਾ ਨਸ਼ਾ ਮੁਕਤ, ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣਾ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਗਿਆ ਹੈ। ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨ ਅਤੇ ਆਧੁਨਿਕ ਜਿੰਮ ਤੱਕ ਪਹੁੰਚ ਪ੍ਰਦਾਨ ਕਰਨਾ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਅਸੀਂ ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਸਿਰਫ਼ ਜਿੰਮ ਨਹੀਂ ਹਨ। ਇਹ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 250 ਖੇਡ ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।”

 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ