Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਆਈ ਆਈ ਟੀ ਰੋਪੜ ਦੇ ਸਹਿਯੋਗ ਨਾਲ ਸੀ ਪੀ ਐਸ ਲੈਬ ਦਾ ਉਦਘਾਟਨ

June 28, 2026 09:40 PM
Rozana Sehaj times
 

ਖਰੜ : ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰਿੰਸੀਪਲ ਰਕਸ਼ਾ ਕਿਰਨ ਦੇ ਯਤਨਾਂ ਸਦਕਾ ਆਈ ਆਈ ਟੀ ਰੋਪੜ ਦੇ ਸਹਿਯੋਗ ਨਾਲ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਉੱਚ ਅਫ਼ਸਰਾ ਦੇ ਤਕਨੀਕੀ ਸਿੱਖਿਆ ਨੂੰ ਨਵੇਂ ਦਿਸ਼ਾ ਦੇਣ ਦੇ ਮੰਤਵ ਸਥਾਪਿਤ ਕੀਤੀ ਗਈ ਸਾਈਬਰ-ਫਿਜ਼ੀਕਲ ਸਿਸਟਮ (ਸੀ ਪੀ ਐਸ) ਲੈਬ ਦਾ ਉਦਘਾਟਨ ਐਸ.ਡੀ.ਐਮ. ਖਰੜ, ਗੁਰਮੀਤ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਐਸ.ਡੀ.ਐਮ. ਨੇ ਕਿਹਾ ਕਿ ਸੀ ਪੀ ਐਸ ਲੈਬ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ, ਆਟੋਮੇਸ਼ਨ, ਇੰਟਰਨੈੱਟ ਆਫ ਥਿੰਗਜ਼, ਰੋਬੋਟਿਕਸ ਅਤੇ ਇੰਡਸਟਰੀ 4.0 ਨਾਲ ਸਬੰਧਤ ਵਿਹਾਰਕ ਸਿਖਲਾਈ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਭੂਮੀ ਪਰਖ਼ ਅਤੇ ਵਾਤਾਵਰਣ ਦੇ ਫੋਰਕਾਸਟ ਬਾਰੇ ਅਹਿਮ ਜਾਣਕਾਰੀ ਉਪਲੱਬਧ ਕਰਵਾਏਗੀ। ਉਨ੍ਹਾਂ ਨੇ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂਪ੍ਰਯੋਗਸ਼ਾਲਾਵਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਅਤੇ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਰਵਿੰਦਰ ਸਿੰਘ ਵਾਲੀਆ ਅਤੇ ਆਈ ਆਈ ਟੀ ਰੋਪੜ ਤੋਂ ਆਏ ਅਦਿਤਿਆ ਮਦਾਨ, ਨੇ ਦੱਸਿਆ ਕਿ ਸੰਸਥਾ ਵਿੱਚ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਅਤੇ ਆਧੁਨਿਕ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਸੀ ਪੀ ਐਸ ਲੈਬ ਵੀ ਇਸੇ ਲੜੀ ਦੀ ਇੱਕ ਮਹੱਤਵਪੂਰਨ ਕੜੀ ਹੈ, ਜਿਸ ਨਾਲ ਵਿਦਿਆਰਥੀਆਂ ਦੇ ਹੁਨਰ ਵਿੱਚ ਵਾਧਾ ਹੋਵੇਗਾ ਅਤੇ ਉਹ ਨਵੀਆਂ ਤਕਨੀਕਾਂ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜੁੜ ਸਕਣਗੇ।

ਕਾਲਜ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ ਸਿੰਘ ਅੰਟਾਲ ਨੇ ਦੱਸਿਆ ਕਿ ਆਈ ਆਈ ਟੀ ਰੋਪੜ ਵੱਲੋਂ ਸ਼੍ਰੀ ਅਦਿਤਿਆ ਮਦਾਨ, ਚੀਫ ਪਾਰਟਨਰਸ਼ਿਪ ਅਫਸਰ, ਅਖਿਲਾ ਅਨਿਲ ਡਿਪਟੀ ਮੈਨੇਜਰ ਸਕਿੱਲ ਅਤੇ ਪਾਰਟਨਰਸ਼ਿਪ, ਅੰਕਿਤ ਸ਼ਰਮਾ ਯੰਗ ਪ੍ਰੋਫੈਸ਼ਨਲ ਸਕਿੱਲ ਅਤੇ ਪਾਰਟਨਰਸ਼ਿਪ ਅਤੇ ਉਨ੍ਹਾਂ ਦੀ ਟੀਮ ਨੇ ਸੀ ਪੀ ਐਸ ਲੈਬ ਦੀ ਸਥਾਪਨਾ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਨੇ ਲੈਬ ਦੇ ਉਦੇਸ਼ਾਂ ਅਤੇ ਇਸ ਰਾਹੀਂ ਵਿਦਿਆਰਥੀਆਂ ਨੂੰ ਮਿਲਣ ਵਾਲੇ ਸਿੱਖਣ ਦੇ ਮੌਕਿਆਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।

ਸਮਾਗਮ ਦੌਰਾਨ ਹਰਪ੍ਰੀਤ ਕੌਰ ਮੁਖੀ ਮੈਡੀਕਲ ਲੈਬ ਟੈਕਨੋਲੋਜੀ ਵਿਭਾਗ, ਕਵਿਤਾ ਮੌਂਗਾ ਮੁਖੀ ਅਪਲਾਈਡ ਸਾਇੰਸ ਵਿਭਾਗ, ਸੰਜੀਵ ਜਿੰਦਲ ਮੁਖੀ ਮਕੈਨਿਕਲ ਵਿਭਾਗ, ਕਾਲਜ ਦੇ ਅਧਿਆਪਕ, ਸਟਾਫ ਮੈਂਬਰ, ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ