Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ, ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼

June 28, 2026 09:42 PM
Rozana Sehaj times

ਅੰਮ੍ਰਿਤਸਰ : ਵਿਸ਼ਵ ਸਿਹਤ ਸੰਸਥਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੀ ਅੱਜ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਚੌਂਕ ਫਵਾਰਾ ਵਿਖੇ ਸਥਾਪਿਤ ਪੋਲੀਓ ਬੂਥ 'ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਆਟੋ ਰਿਕਸ਼ਾ ਜਾਗਰੂਕਤਾ ਰੈਲੀ ਨੂੰ ਵੀ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਭਾਰਤ ਭਾਵੇਂ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਹੋ ਚੁੱਕਾ ਹੈ, ਪਰ ਇਸ ਉਪਲਬਧੀ ਨੂੰ ਬਰਕਰਾਰ ਰੱਖਣ ਲਈ ਪਲਸ ਪੋਲੀਓ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀ 27,63,949 ਦੀ ਅਬਾਦੀ ਵਿੱਚੋਂ 5,44,777 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਉਮਰ ਦੇ 2,87,498 ਬੱਚਿਆਂ ਨੂੰ 1,193 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਦੀਆਂ ਦੋ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਇਲਾਵਾ 255 ਸੁਪਰਵਾਈਜ਼ਰਾਂ ਵੱਲੋਂ ਮੁਹਿੰਮ ਦੀ ਨਿਗਰਾਨੀ ਅਤੇ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਡੀ.ਡੀ.ਐਚ.ਓ. ਡਾ. ਜਗਨਜੋਤ ਕੌਰ, ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ. ਨੇਹਾ ਅਗਰਵਾਲ ਸਮੇਤ ਸਿਹਤ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼