Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਵਪਾਰਕ ਅਦਾਰਿਆਂ ਖ਼ਿਲਾਫ਼ ਕੂੜਾ ਸੁੱਟਣ ’ਤੇ ਵੱਡੀ ਕਾਰਵਾਈ; ਭਾਰੀ ਜੁਰਮਾਨੇ ਕੀਤੇ ਗਏ

June 28, 2026 09:45 PM
Rozana Sehaj times

ਅੰਮ੍ਰਿਤਸਰ : ਸ਼ਹਿਰ ਵਿੱਚ ਸਫ਼ਾਈ ਯਕੀਨੀ ਬਣਾਉਣ ਅਤੇ ਮਿਊਂਸਪਲ ਸੋਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਨੇ ਮਾਲ ਰੋਡ ਅਤੇ ਲਾਰੈਂਸ ਰੋਡ ’ਤੇ ਸਰਕਾਰੀ ਥਾਵਾਂ ’ਤੇ ਕੂੜਾ ਸੁੱਟਣ ਵਾਲੇ ਵਪਾਰਕ ਅਦਾਰਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ। ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਖੁਦ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੀਤੀ। ਬੀਤੀ ਰਾਤ ਸ਼ਹਿਰ ਦੀ ਪ੍ਰਤਿਸ਼ਠਿਤ ਮਾਲ ਰੋਡ ’ਤੇ ਇੱਕ ਵੱਡੇ ਵਪਾਰਕ ਅਦਾਰੇ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕੂੜਾ ਸੁੱਟਣ ਦੀ ਘਟਨਾ ਨੂੰ ਕਮਿਸ਼ਨਰ ਨੇ ਗੰਭੀਰਤਾ ਨਾਲ ਲੈਂਦਿਆਂ ਸਫ਼ਾਈ ਸ਼ਾਖਾ ਨੂੰ ਤੁਰੰਤ ਕੂੜਾ ਚੁੱਕਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਐਤਵਾਰ ਸਵੇਰੇ ਕਮਿਸ਼ਨਰ ਸ਼ੇਰਗਿੱਲ ਨੇ ਖੁਦ ਮੌਕੇ ’ਤੇ ਪਹੁੰਚ ਕੇ ਕਾਰਵਾਈ ਦੀ ਨਿਗਰਾਨੀ ਕੀਤੀ। ਇਸ ਮੁਹਿੰਮ ਵਿੱਚ ਮੈਡੀਕਲ ਅਫ਼ਸਰ ਹੈਲਥ (ਐਮਓਐਚ) ਡਾ. ਯੋਗੇਸ਼ ਅਰੋੜਾ, ਮੁੱਖ ਸੈਨੇਟੇਸ਼ਨ ਅਫ਼ਸਰ ਮਲਕੀਅਤ ਸਿੰਘ, ਸਕੱਤਰ-ਕਮ-ਇਸਟੇਟ ਅਫ਼ਸਰ ਸੁਸ਼ਾਂਤ ਭਾਟੀਆ, ਚੀਫ਼ ਸੈਨੇਟਰੀ ਇੰਸਪੈਕਟਰ ਹਰਿੰਦਰਪਾਲ ਸਿੰਘ, ਸੈਨੇਟਰੀ ਇੰਸਪੈਕਟਰ ਅਮਨਦੀਪ ਸਿੰਘ, ਸੰਜੀਵ ਅਰੋੜਾ ਅਤੇ ਸਫ਼ਾਈ ਸ਼ਾਖਾ ਦੇ ਹੋਰ ਅਧਿਕਾਰੀ ਸ਼ਾਮਲ ਸਨ। ਮੁਹਿੰਮ ਦੌਰਾਨ ਕਈ ਵਪਾਰਕ ਅਦਾਰੇ ਨਗਰ ਨਿਗਮ ਦੇ ਸਫ਼ਾਈ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ, ਜਿਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟ ਕੇ ਜੁਰਮਾਨੇ ਕੀਤੇ ਗਏ। ਸਤਿਆਮ ਐਂਟਰਪ੍ਰਾਈਜ਼ਜ਼ ਨੂੰ ₹10,000, ਐਮ/ਐਸ ਕੇਅਰਟ ਲਾਈਨ ਸ਼ੋਰੂਮ ਨੂੰ ₹5,000, ਗੁਰਮੁਖ ਸਿੰਘ ਪੇਂਟ ਸਟੋਰ ਨੂੰ ₹10,000, ਲਾਰੈਂਸ ਰੋਡ ਸਥਿਤ ਸ਼ਰਾਬ ਦੇ ਠੇਕੇ ਨੂੰ ₹2,000 ਦਾ ਜੁਰਮਾਨਾ ਕੀਤਾ ਗਿਆ, ਜਦਕਿ ਦਸੌਂਧਾ ਸਿੰਘ ਰੋਡ ਸਥਿਤ ਸ਼ਰਮਾ ਸਵੀਟਸ ਦਾ ਵੀ ਚਲਾਨ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਦੀ ਹਰ ਰੋਜ਼ ਤਿੰਨ ਵਾਰ ਸਫ਼ਾਈ ਕੀਤੀ ਜਾਂਦੀ ਹੈ, ਫਿਰ ਵੀ ਕੁਝ ਵਪਾਰਕ ਅਦਾਰੇ ਨਿਰਧਾਰਤ ਪ੍ਰਣਾਲੀ ਅਨੁਸਾਰ ਕੂੜਾ ਦੇਣ ਦੀ ਬਜਾਏ ਸਰਕਾਰੀ ਥਾਵਾਂ ’ਤੇ ਸੁੱਟ ਰਹੇ ਹਨ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਨਿਯਮ ਤੋੜਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਿਊਂਸਪਲ ਸੋਲਿਡ ਵੇਸਟ ਮੈਨੇਜਮੈਂਟ ਨਿਯਮਾਂ ਤਹਿਤ ਜੁਰਮਾਨਿਆਂ ਦੇ ਨਾਲ-ਨਾਲ ਲੋੜ ਪੈਣ ’ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡਸਟਬਿਨ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ