Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਭਗਵੰਤ ਸਿੰਘ ਮਾਨ

June 28, 2026 09:51 PM
Rozana Sehaj times

ਫ਼ਰੀਦਕੋਟ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਤਾਕਤਾਂ ਨਾਲ ਹੱਥ ਮਿਲਾਇਆ ਸੀ। ਫ਼ਰੀਦਕੋਟ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਲੁੱਟਣ ਲਈ ਜ਼ਿੰਮੇਵਾਰ ਠਹਿਰਾਇਆ। ਲੋਕ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲੀ ਸਿੱਖਿਆ ਵਿੱਚ ਪੰਜਾਬ ਦੇ ਦੇਸ਼ ਵਿੱਚੋਂ ਮੋਹਰੀ ਸੂਬਾ ਬਣਨ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ, ਨਹਿਰੀ ਸਿੰਚਾਈ ਨੂੰ 22 ਫੀਸਦ ਤੋਂ ਵਧਾ ਕੇ 80 ਫੀਸਦ ਤੋਂ ਵੱਧ ਕਰਨ, ਇਕ ਜੁਲਾਈ ਤੋਂ ਯੋਗ ਔਰਤਾਂ ਲਈ ਵਿੱਤੀ ਸਹਾਇਤਾ ਸ਼ੁਰੂ ਕਰਨ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੇ ਲਾਭਾਂ 'ਤੇ ਚਾਨਣਾ ਪਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਪੂਰਾ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਵਿੱਚ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਅਕਾਲੀ ਉਨ੍ਹਾਂ ਦੇਸ਼-ਵਿਰੋਧੀ ਤਾਕਤਾਂ ਨਾਲ ਮਿਲੇ ਹੋਏ ਸਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਬੇਅਦਬੀ ਦੀਆਂ ਸਾਜ਼ਿਸ਼ਾਂ ਰਚੀਆਂ ਸਨ। ਹੁਣ ਇਨ੍ਹਾਂ ਆਗੂਆਂ ਨੂੰ ਆਪਣੇ ਮਾੜੇ ਕਰਮਾਂ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ, ਜਿਸ ਕਾਰਨ ਉਹ ਅਤੇ ਉਨ੍ਹਾਂ ਦੇ ਪਿੱਠੂ ਇਸ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ, ਇਹ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗਾ ਅਤੇ ਮੈਂ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।” ਮੁੱਖ ਮੰਤਰੀ ਨੇ ਕਿਹਾ, “ਮੇਰੇ ਤੋਂ ਪਹਿਲਾਂ ਰਹੇ ਮੁੱਖ ਮੰਤਰੀ ਕਦੇ ਆਮ ਲੋਕਾਂ ਨੂੰ ਨਹੀਂ ਮਿਲੇ ਕਿਉਂਕਿ ਉਹ ਮੌਸਮ ਦੇਖ ਕੇ ਹੀ ਆਪਣੇ ਆਰਾਮਦਾਇਕ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦੋਂ ਕਿ ਮੈਂ ਲੋਕਾਂ ਲਈ 24 ਘੰਟੇ ਹਾਜ਼ਰ ਹਾਂ। ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਅਥਾਹ ਦੌਲਤ ਇਕੱਠੀ ਕੀਤੀ ਅਤੇ ਗੈਰ-ਕਾਨੂੰਨੀ ਤੌਰ 'ਤੇ ਵੱਡੇ-ਵੱਡੇ ਮਹਿਲ ਬਣਾਏ। ਇਨ੍ਹਾਂ ਆਲੀਸ਼ਾਨ ਕੋਠੀਆਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਇਨ੍ਹਾਂ ਦੇ ਗੇਟ ਲੋਕਾਂ ਲਈ ਹਮੇਸ਼ਾ ਬੰਦ ਰਹਿੰਦੇ ਸਨ। ਉਹ ਜਨਤਾ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।” ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਵਾਰੋ-ਵਾਰੀ ਉਨ੍ਹਾਂ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਆਉਣ ਵਾਲੇ ਨਹੀਂ ਹਨ। ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਲੋਕਾਂ ਨੂੰ ਹਲਕੇ ਵਿੱਚ ਲਿਆ ਅਤੇ ਆਖਰਕਾਰ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਗਿਆ। ਇਹ ਮੌਕਾਪ੍ਰਸਤ ਆਗੂ ਇਸ ਲਈ ਬੁਖਲਾਏ ਹੋਏ ਹਨ ਕਿਉਂਕਿ ਹੁਣ ਲੋਕ ਇਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਇਨ੍ਹਾਂ ਦਾ ਏਜੰਡਾ ਹਮੇਸ਼ਾ ਲੋਕਾਂ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਹੀ ਸੀਮਤ ਰਿਹਾ ਹੈ।” ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਨੇ ਸੱਤਾ ਦੀ ਲਾਲਸਾ ਨੂੰ ਪੂਰਾ ਕਰਨ ਲਈ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ। ਇਨ੍ਹਾਂ ਪਾਰਟੀਆਂ ਕੋਲ ਸੂਬੇ ਦੀ ਦੌਲਤ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਪੰਜਾਬ ਦੇ ਲੋਕ ਸਭ ਤੋਂ ਉਪਰ ਹਨ ਅਤੇ ਉਹ ਸੂਬਾ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ, ਜਿਸ ਨੇ ਉਨ੍ਹਾਂ ਦੀ ਭਲਾਈ ਲਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਮਾਝਾ ਖੇਤਰ ਦੀ ਲੰਮਾ ਸਮਾਂ ਨੁਮਾਇੰਦਗੀ ਕਰਨ ਵਾਲੇ ਸਮੱਗਲਰਾਂ ਨੇ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਅਸੀਂ ਸਧਾਰਨ ਬਿਸਕੁਟ ਖਾਂਦੇ ਹਾਂ ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਆਗੂ ਹਮੇਸ਼ਾ ਆਪਣੇ ਪਿਉ-ਦਾਦਿਆਂ ਦੁਆਰਾ ਤਸਕਰੀ ਕੀਤੇ ਸੋਨੇ ਦੇ ਬਿਸਕੁਟ ਵਰਤਦੇ ਰਹੇ ਹਨ। ਇਹ ਆਗੂ ਕਿਸੇ ਵਿਚਾਰਧਾਰਾ ਜਾਂ ਆਮ ਆਦਮੀ ਦੀ ਸੇਵਾ ਦੀ ਭਾਵਨਾ ਤੋਂ ਸੱਖਣੇ ਹਨ। ਇਹ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਲੱਗੇ ਹੋਏ ਹਨ। ਇਨ੍ਹਾਂ ਸ਼ਾਹੀ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਨ੍ਹਾਂ ਦੀਆਂ ਗੱਡੀਆਂ, ਓਵਰਕੋਟ, ਅਲਮਾਰੀਆਂ ਅਤੇ ਜੀਵਨ ਸ਼ੈਲੀ ਸਾਡੇ ਵਰਗੀ ਬਿਲਕੁਲ ਨਹੀਂ ਹੈ।” ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਸੱਤਾ ਸੰਭਾਲਣ ਤੋਂ ਬਾਅਦ ਮੈਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ, ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਜ਼ੋਰ ਦਿੱਤਾ। 

 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ