Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਅਜਨਾਲਾ ਦੇ ਸਰਕਾਰੀ ਪਨਗਰੇਨ ਗੁਦਾਮ ’ਚ ਦੇਰ ਰਾਤ ਵੱਡੀ ਲੁੱਟ

June 28, 2026 10:05 PM
Rozana Sehaj times

ਅਜਨਾਲਾ : ਅਜਨਾਲਾ ਦੇ ਪਿੰਡ ਮਹਿਲ ਬੁਖਾਰੀ ਸਥਿਤ ਪਨਗਰੇਨ ਦੇ ਸਰਕਾਰੀ ਗੁਦਾਮ ਵਿੱਚ ਦੇਰ ਰਾਤ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕਰੀਬ 15 ਅਣਪਛਾਤੇ ਵਿਅਕਤੀ ਗੁਦਾਮ ਵਿੱਚ ਦਾਖ਼ਲ ਹੋਏ ਅਤੇ ਡਿਊਟੀ ’ਤੇ ਤਾਇਨਾਤ ਚੌਂਕੀਦਾਰਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਹ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਲੋਕਾਂ ਵਿੱਚ ਵੰਡੀ ਜਾਣ ਵਾਲੇ ਕਰੀਬ 400 ਕਣਕ ਦੇ ਤੋੜੇ ਇੱਕ ਟਰੱਕ ਵਿੱਚ ਲੋਡ ਕਰਕੇ ਟਰੱਕ ਸਮੇਤ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਗੁਦਾਮ ਵਿੱਚ ਖੜ੍ਹੇ ਹੋਰ ਟਰੱਕਾਂ ਵਿੱਚੋਂ ਡੀਜ਼ਲ ਕੱਢ ਕੇ ਉਸ ਟਰੱਕ ਵਿੱਚ ਪਾਇਆ, ਜਿਸ ਨੂੰ ਉਹ ਆਪਣੇ ਨਾਲ ਲੈ ਕੇ ਗਏ। ਇਸ ਤੋਂ ਬਾਅਦ ਉਹ ਸਰਕਾਰੀ ਕਣਕ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਲੁਟੇਰਿਆਂ ਨੇ ਧਮਕੀ ਦਿੱਤੀ ਕਿ ਜੇਕਰ ਕਿਸੇ ਨੇ ਵਿਰੋਧ ਕੀਤਾ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲਿਸ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਗੁਦਾਮ ਵਿੱਚੋਂ ਕਣਕ ਚੋਰੀ ਹੋਣ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।
 
 
 
 
 
 

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ