Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਸਲੋਵਾਕੀਆ ਵਿੱਚ ਪਾਣੀ ’ਚ ਡੁੱਬਣ ਨਾਲ ਮੌਤ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

June 28, 2026 10:09 PM
Rozana Sehaj times

ਅਜਨਾਲਾ : ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਦਾ ਭਵਿੱਖ ਸੰਵਾਰਨ ਲਈ ਵਿਦੇਸ਼ ਗਏ ਅਜਨਾਲਾ ਦੇ 23 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ’ਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਵਰਕ ਪਰਮਿਟ ’ਤੇ ਸਲੋਵਾਕੀਆ ਗਿਆ ਸੀ। ਉਹ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਚੰਗੇ ਭਵਿੱਖ ਦੀ ਆਸ ਨਾਲ ਵਿਦੇਸ਼ ਗਿਆ ਸੀ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਚੀਕ-ਚਿਹਾੜਾ ਮਚ ਗਿਆ। ਮ੍ਰਿਤਕ ਦੇ ਪਿਤਾ ਸਰਤਾਜ ਸਿੰਘ ਨੇ ਦੱਸਿਆ ਕਿ ਪਰਿਵਾਰ ਇਸ ਵੱਡੇ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਪਾ ਰਿਹਾ। ਉਨ੍ਹਾਂ ਕਿਹਾ ਕਿ ਘਰ ਵਿੱਚ 31 ਦਸੰਬਰ ਨੂੰ ਵੱਡੇ ਪੁੱਤਰ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਪਰ ਇੱਕ ਪਲ ਵਿੱਚ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਭਰਾ ਦੀ ਮੌਤ ਦੀ ਖ਼ਬਰ ਸੁਣਦੇ ਹੀ ਭੈਣ ਬੇਹੋਸ਼ ਹੋ ਗਈ, ਜਦਕਿ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਦੇ ਰਿਸ਼ਤੇਦਾਰ ਨਰਿੰਦਰ ਸਿੰਘ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਕਿ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਵਤਨ ਦੀ ਧਰਤੀ ’ਤੇ ਕਰ ਸਕੇ। ਇਸ ਦੁਖਦਾਈ ਘਟਨਾ ਨੇ ਨਾ ਸਿਰਫ਼ ਪਰਿਵਾਰ, ਸਗੋਂ ਪੂਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ। ਹਰ ਕਿਸੇ ਦੀਆਂ ਅੱਖਾਂ ਨਮ ਹਨ ਅਤੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਉਣ ਦੀ ਮੰਗ ਕਰ ਰਹੇ ਹਨ।
 
 
 
 
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ