Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਮਨ ਢੋਟ ਨੇ ਭਾਜਪਾ ਨੂੰ ਦਿੱਤੀ ਵੱਡੀ ਮਜ਼ਬੂਤੀ, 52 ਸਰਪੰਚਾਂ ਸਮੇਤ ਕਈ ਆਗੂ ਹੋਏ ਸ਼ਾਮਲ

June 28, 2026 10:17 PM
Rozana Sehaj times

 

ਸਨੌਰ : ਹਲਕਾ ਸਨੌਰ ਦੀ ਸਿਆਸਤ ਵਿੱਚ ਉਸ ਵੇਲੇ ਨਵੀਂ ਚਰਚਾ ਛਿੜ ਗਈ ਜਦੋਂ ਸੀਨੀਅਰ ਆਗੂ ਅਮਨ ਢੋਂਟ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਅਤੇ 52 ਦੇ ਕਰੀਬ ਸਰਪੰਚਾ ਨੇ ਭਾਜਪਾ ਦਾ ਦਾਮਨ ਫੜਿਆ। ਦੱਸਣਯੋਗ ਹੈ ਕਿ ਅਮਨ ਢੋਂਟ ਵੱਲੋ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਇਹ ਜੁਆਇਨਿੰਗ ਕਰਵਾਈ ਗਈ, ਜਿਸਨੂੰ ਲੈਕੇ ਹਲਕੇ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਅਮਨ ਢੋਂਟ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਪੱਧਰ 'ਤੇ ਹਲਕਾ ਸਨੌਰ ਦੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉਹ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਨਾਲ ਜੋੜ ਕੇ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਅਮਨ ਢੋਂਟ ਦੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਹਰਿਆਣਾ ਨਾਲ ਹੋ ਰਹੀਆਂ ਮਿਲਣੀਆਂ ਨੂੰ ਲੈਕੇ ਹਲਕਾ ਸਨੌਰ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਸਥਾਨਕ ਰਾਜਨੀਤੀ 'ਤੇ ਵੀ ਦੇਖਣ ਨੂੰ ਮਿਲ ਸਕਦਾ ਹੈ। 
 
 

Have something to say? Post your comment