Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਭਗਵੰਤ ਸਿੰਘ ਮਾਨ

June 28, 2026 10:20 PM
Rozana Sehaj times
*ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ। 
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ।
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ ਅਤੇ ਸਾਡੀ ਕੌਮ ਦਾ ਸਰਵਉੱਚ ਤਖ਼ਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ। ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋਣਗੇ। ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਆਪਣਾ ਪੱਖ ਵੀ ਪੇਸ਼ ਕਰਨਗੇ।" ਮੁੱਖ ਮੰਤਰੀ ਨੇ ਕਿਹਾ, "2 ਦਸੰਬਰ ਨੂੰ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਗ਼ਲਤੀਆਂ ਮੰਨੀਆਂ, ਗੁਨਾਹ ਕਬੂਲ ਕੀਤੇ, ਗੋਲੀਕਾਂਡ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਇਹ ਵੀ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ, ਜਿਵੇਂ ਅੱਜ ਮੇਰੇ ਖ਼ਿਲਾਫ਼ ਲਾਏ ਜਾ ਰਹੇ ਹਨ? ਸੰਗਤ ਸੂਝਵਾਨ ਹੈ ਅਤੇ ਲੋਕ ਸਰਵਉੱਚ ਹਨ। ਇਹ ਲੋਕ ਹੰਕਾਰ ਵਿੱਚ ਆ ਕੇ ਅਜਿਹਾ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਚੁੱਕਣ ਲਈ ਕੋਈ ਅਸਲ ਮੁੱਦਾ ਨਹੀਂ ਬਚਿਆ।" ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਮਹਾਰਾਸ਼ਟਰ ਸਰਕਾਰ ਵੱਲੋਂ 70 ਸਾਲ ਪੁਰਾਣੇ 'ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956' ਨੂੰ ਰੱਦ ਕਰਨ ਦੇ ਫੈਸਲੇ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, "ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਮਹਾਰਾਸ਼ਟਰ ਦੀ ਭਾਜਪਾ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਰਾਹੀਂ ਸਿੱਖਾਂ ਦੀਆਂ

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ