Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

June 28, 2026 10:29 PM
Rozana Sehaj times

ਖਰੜ : 
ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਵਿਧਾਨ ਸਭਾ ਹਲਕਾ ਖਰੜ ਦੇ  ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ਤੇ ਹਾਜ਼ਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਵੋਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬੀ.ਐਲ.ਓਜ਼ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣਾ ਅਤੇ ਉਸ ਨੂੰ ਐਨਯੂਮੇਰੇਸ਼ਨ ਪ੍ਰਕਿਰਿਆ ਵਿੱਚ ਸ਼ਾਮਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।ਸ੍ਰੀ ਬਾਂਸਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀ ਮੁਹਿੰਮ 25 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹਰ ਵੋਟਰ ਨੂੰ ਆਪਣਾ ਐਨਯੂਮੇਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ। ਫਾਰਮ ਵਿੱਚ ਕੁਝ ਜਾਣਕਾਰੀ ਪਹਿਲਾਂ ਹੀ ਦਰਜ ਕੀਤੀ ਗਈ ਹੈ, ਜਦਕਿ ਬਾਕੀ ਵੇਰਵੇ ਵੋਟਰ ਨੇ ਖ਼ੁਦ ਭਰਨੇ ਹਨ ਅਤੇ ਆਪਣੀ ਤਾਜ਼ਾ ਪਾਸਪੋਰਟ ਆਕਾਰ ਦੀ ਫੋਟੋ ਲਗਾ ਕੇ ਸਬੰਧਤ ਬੀ.ਐਲ.ਓ. ਕੋਲ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਐਨਯੂਮੇਰੇਸ਼ਨ ਫਾਰਮ ਜਮ੍ਹਾਂਾਂ ਕਰਵਾਉਣ ਨਾਲ ਵੋਟਰ ਸੂਚੀਆਂ ਨੂੰ ਸਹੀ, ਸੰਪੂਰਨ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਮਦਦ ਮਿਲੇਗੀ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ