Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੋਲੀਉ ਮੁਹਿੰਮ ਦੇ ਦੂਜੇ ਦਿਨ 54 ਹਜ਼ਾਰ ਬੱਚਿਆਂ ਨੂੰ ਪਿਲਾਈ ਦਵਾਈ

June 29, 2026 06:16 PM
Rozana Sehaj times


ਮੋਹਾਲੀ : ਪਲਸ ਪੋਲੀਉ ਮੁਹਿੰਮ ਦੇ ਦੂਜੇ ਦਿਨ ਸਿਹਤ ਕਾਮਿਆਂ ਨੇ ਤਪਦੀ ਗਰਮੀ ਵਿੱਚ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਈਆਂ। ਸੀਨੀਅਰ ਮੈਡੀਕਲ ਅਧਿਕਾਰੀਆਂ ਸਮੇਤ ਹਰ ਸਿਹਤ ਕਾਮੇ ਨੇ ਜ਼ਿਲ੍ਹੇ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿਚ ਘਰ ਘਰ ਜਾ ਕੇ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਨਦੇਹੀ ਨਾਲ ਕੰਮ ਕੀਤਾ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕੇ ਦੂਜੇ ਦਿਨ ਸਾਰੇ ਜ਼ਿਲ੍ਹੇ ਵਿਚ 54,534 ਬੱਚਿਆਂ ਨੂੰ ਦਵਾਈ ਪਿਲਾਈ ਗਈ। ਕਲ 54739 ਬੱਚੇ ਕਵਰ ਕੀਤੇ ਗਏ ਸਨ। ਹੁਣ ਤਕ ਕੁਲ 109273 ਬੱਚਿਆਂ ਨੂੰ ਦਵਾਈ ਪਿਲਾਈ ਗਈ ਹੈ ਤੇ ਕੁਲ ਟੀਚਾ 168876 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਹੈ। ਡਾ. ਜੈਨ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ, ਮਿਹਨਤ ਅਤੇ ਸਮਰਪਣ ਨਾਲ ਝੁੱਗੀਆਂ, ਭੱਠਿਆਂ, ਨਿਰਮਾਣ ਥਾਵਾਂ, ਡੇਰਿਆਂ ਸਮੇਤ ਹਰ ਘਰ ਜਾ ਕੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਕਰ ਰਹੀਆਂ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਕਰਕੇ ਉਨ੍ਹਾਂ ਦਾ ਬੱਚਾ ਪੋਲੀਉ ਰੋਕੂ ਬੂੰਦਾਂ ਪੀਣ ਤੋਂ ਰਹਿ ਗਿਆ ਹੋਵੇ ਤਾਂ ਨੇੜਲੇ ਬੂਥ ਜਾਂ ਸਿਹਤ ਟੀਮ ਨਾਲ ਤੁਰੰਤ ਸੰਪਰਕ ਕਰ ਕੇ ਬੱਚੇ ਨੂੰ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਉਨ੍ਹਾਂ ਕਿਹਾ ਕਿ ਪੋਲੀਉ -ਮੁਕਤ ਸਮਾਜ ਦੀ ਸਿਰਜਣਾ ਲਈ ਹਰ ਮਾਪੇ ਅਤੇ ਹਰ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ