Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਏ.ਡੀ.ਸੀ. (ਜਨਰਲ) ਗੀਤਿਕਾ ਸਿੰਘ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ, ਬੀ.ਐਲ.ਓਜ਼ ਨੂੰ ਕੀਤਾ ਉਤਸ਼ਾਹਿਤ

June 29, 2026 06:33 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਤਹਿਤ ਐਨਯੂਮੇਰੇਸ਼ਨ ਫਾਰਮਾਂ ਦੀ ਵੰਡ ਅਤੇ ਭਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੀਤਿਕਾ ਸਿੰਘ ਨੇ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਐਨਯੂਮੇਰੇਸ਼ਨ ਫਾਰਮ ਭਰਵਾਉਣ ਅਤੇ ਹਰ ਯੋਗ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਐੱਸ. ਆਈ. ਆਰ. -2026 ਤਹਿਤ ਆਪਣੇ ਐਨਯੂਮੇਰੇਸ਼ਨ ਫਾਰਮ ਸਮੇਂ ਸਿਰ ਭਰ ਕੇ ਸਬੰਧਤ ਬੀ.ਐਲ.ਓ. ਕੋਲ ਜਮ੍ਹਾਂ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਸੰਪੂਰਨਤਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀਮਤੀ ਗੀਤਿਕਾ ਸਿੰਘ ਨੇ ਸੈਕਟਰ-70 ਦੇ ਬੂਥ ਨੰਬਰ 242 ਅਤੇ 255, ਮਟੌਰ ਖੇਤਰ ਦੇ ਬੂਥ ਨੰਬਰ 133, 232, 233, 234 ਅਤੇ 235 ਤੋਂ ਇਲਾਵਾ ਸੈਕਟਰ-78 ਅਤੇ 79 ਦੇ ਵੱਖ-ਵੱਖ ਬੂਥਾਂ ਦਾ ਨਿਰੀਖਣ ਕਰਕੇ ਬੀ.ਐਲ.ਓਜ਼ ਵੱਲੋਂ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੀ ਲਗਨ, ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵੋਟਰ ਐਨਯੂਮੇਰੇਸ਼ਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਫਾਰਮ ਨਿਰਧਾਰਤ ਸਮੇਂ ਅੰਦਰ ਭਰਵਾਏ ਜਾਣ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵੀ ਨਿੱਜੀ ਤੌਰ 'ਤੇ ਵੋਟਰਾਂ ਦੀ ਐਨਯੂਮੇਰੇਸ਼ਨ ਫਾਰਮ ਭਰਨ ਵਿੱਚ ਸਹਾਇਤਾ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਚੋਣ ਕਾਨੂੰਗੋ ਵਰੁਣ ਕੁਮਾਰ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ